ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਕਾਂਗਰਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਲਈ ਸੂਬੇ ਭਰ 'ਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ | ਪਾਰਟੀ ਨੇ ਸੰਤੁਲਨ ਬਣਾਏ ਰੱਖਣ ਲਈ ਘੱਟ ਜ਼ਿਲਿ੍ਹਆਂ ਦੀ ਵੱਧ ਰੂਪ 'ਚ ਨੁਕਸਾਨੇ ਜ਼ਿਲਿ੍ਹਆਂ ਨਾਲ ਜੋੜਿਆ ਹੈ | ਇਹ ਜਾਣਕਾਰੀ ਇਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਕਾਂਗਰਸ ਦੇ ਅਹੁਦੇਦਾਰਾਂ, ਵਿਧਾਇਕਾਂ ਤੇ ਹੋਰਨਾਂ ਪ੍ਰਮੁੱਖ ਆਗੂਆਂ ਨੇ ਹੋਈ ਮੀਟਿੰਗ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ 'ਚ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਿਪਟਣ ਲਈ ਗੰਭੀਰ ਹੈ | ਉਨ੍ਹਾਂ ਕੇਂਦਰ ਸਰਕਾਰ ਨਾਲ ਇਸ ਸੰਬੰਧੀ ਗੱਲਬਾਤ ਕਰਨ ਦੇ ਯਤਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਹੜ੍ਹ ਦੀ ਸਥਿਤੀ 'ਤੇ ਚਰਚਾ ਕਰਨ ਲਈ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤੋਂ ਸਮਾਂ ਮੰਗਿਆ ਸੀ ਪਰ ਭਾਜਪਾ ਨੇ ਉਨ੍ਹਾਂ ਤੇ ਪੂਰੀ ਤਰ੍ਹਾਂ ਕਬਜ਼ਾ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਾਂ ਰਹਿੰਦਿਆਂ ਸਹੀ ਕਦਮ ਚੱੁਕਦੀ ਤਾਂ ਹੜ੍ਹਾਂ ਨੂੰ ਰੋਕਿਆ ਜਾ ਸਕਦਾ ਸੀ | ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸੰਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਭੁਪੇਸ਼ ਬਘੇਲ ਨੂੰ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਨਿਯੁਕਤ ਕੀਤਾ ਗਿਆ ਹੈ ਤੇ ਉਹ ਅੱਜ ਰਾਤ ਦੋ ਦਿਨਾਂ ਦੌਰੇ ਲਈ ਅੰਮਿ੍ਤਸਰ ਪਹੁੰਚਣਗੇ ਅਤੇ ਜਲਦ ਹੀ ਰਾਹੁਲ ਗਾਂਧੀ ਵੀ ਪੰਜਾਬ ਦਾ ਦੌਰਾ ਕਰਨਗੇ | ਉਨ੍ਹਾਂ (ਬਾਕੀ ਸਫਾ 6 'ਤੇ)