17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਦੌਰਾਨ ਜਾਨ ਗਵਾਉਣ ਵਾਲੇ ਮਿ੍ਤਕ ਜੈਲਾ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਮਿਆਣੀ, 5 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਸੂਬਾ ਸਰਕਾਰ ਪੰਜਾਬ ਵਾਸੀਆਂ ਦੇ ਮੌਜੂਦਾ ਹਾਲਾਤਾਂ ਦੇ ਦੌਰਾਨ ਦੁੱਖ ਦੀ ਘੜੀ 'ਚ ਪੂਰੀ ਤਰ੍ਹਾਂ ਨਾਲ ਹੈ ਤੇ ਸਰਕਾਰ ਵਲੋਂ ਹੜ੍ਹ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ | ਇਹ ਪ੍ਰਗਟਾਵਾ ਪਿੰਡ ਜਲਾਲਪੁਰ ਵਿਖੇ ਬਲਾਕ ਪ੍ਰਧਾਨ ਟਾਂਡਾ ਕੇਸ਼ਵ ਸੈਣੀ ਤੇ ਯੁੱਧ ਨਸ਼ਿਆਂ ਵਿਰੁੱਧ ਦੇ ਹਲਕਾ ਕੋਆਰਡੀਨੇਟਰ ਤੇ ਸਰਪੰਚ ਜਸਵੰਤ ਸਿੰਘ ਬਿੱਟੂ ਨੇ ਹੋਏ ਇਕ ਸਮਾਗਮ ਵਿਚ ਕੀਤਾ | ਇਸ ਮੌਕੇ ਉਨ੍ਹਾਂ ਨੇ ਪਿਛਲੇ ਦਿਨੀਂ ਪਿੰਡ ਰੜਾ 'ਚ ਹੜ੍ਹ ਦੀ ਲਪੇਟ 'ਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਜੈਲਾ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਉਨ੍ਹਾਂ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਰਾਬਤਾ ਕਾਇਮ ਕਰਕੇ ਇਹ ਚੈੱਕ ਪ੍ਰਾਪਤ ਕਰਕੇ ਪੀੜਤ ਪਰਿਵਾਰ ਦੀ ਮਦਦ ਕੀਤੀ ਜਾ ਸਕੇ | ਇਸ ਮੌਕੇ ਪ੍ਰਧਾਨ ਸੈਣੀ ਤੇ ਕੋਆਰਡੀਨੇਟਰ ਸਰਪੰਚ ਬਿੱਟੂ ਨੇ ਕਿਹਾ ਕਿ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੀ ਗੰਭੀਰ ਸਥਿਤੀ ਕਾਰਨ ਉਹ ਇਸ ਸਮਾਗਮ 'ਚ ਨਹੀਂ ਆ ਸਕੇ ਜਿਸ ਕਾਰਨ ਪੀੜਤ ਪਰਿਵਾਰ ਨੂੰ ਚੈੱਕ ਭੇਟ ਕਰਨ ਦੀ ਡਿਊਟੀ ਲਗਾਈ ਗਈ ਸੀ | ਇਸ ਮੌਕੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੇਠੀ, ਸਨਮਦੀਪ ਸਿੰਘ ਪੀ. ਏ., ਸਰਪੰਚ ਚਰਨਜੀਤ ਸਿੰਘ ਨਿੱਕੂ ਸੰਧੂ ਰੜਾ, ਸਰਪੰਚ ਮਲਕੀਤ ਸਿੰਘ ਸਲੇਮਪੁਰ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਬਲਾਕ ਪ੍ਰਧਾਨ ਲਖਬੀਰ ਸਿੰਘ ਬਿੱਟੂ ਚੌਹਾਣਾ, ਜਥੇਦਾਰ ਦਵਿੰਦਰ ਸਿੰਘ ਮੂਨਕ ਸਰਪੰਚ ਵਰਿੰਦਰ ਸਿੰਘ ਭੂਲਪੁਰ, ਸਰਪੰਚ ਸੁਰਜੀਤ ਸਿੰਘ ਗੁਰਾਲਾ, ਜਸਵੰਤ ਸਿੰਘ ਅੰਬੀ, ਤਰਸੇਮ ਸਿੰਘ ਨੰਦੀ, ਕੁਲਦੀਪ ਸਿੰਘ ਇੰਗਲੈਂਡ, ਨੰਬਰਦਾਰ ਕੁਲਵੰਤ ਸਿੰਘ, ਚਰਨ ਸਿੰਘ ਬੰਬੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ 7 ਦਿਨ 'ਚ ਮੰਗੀ ਰਿਪੋਰਟ ਅਗਲੀ ਖ਼ਬਰ ਵੱਖ-ਵੱਖ ਸੰਸਥਾਵਾਂ ਦਾ ਵਫ਼ਦ ਐੱਸ. ਡੀ. ਐੱਮ. ਨੂੰ ਮਿਲਿਆ
Ad Position 24