17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਡੀ. ਸੀ. ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਅਧਿਕਾਰੀਆਂ ਤੋਂ 7 ਦਿਨ 'ਚ ਮੰਗੀ ਰਿਪੋਰਟ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਸਮੇਤ ਬੀਤੀ ਦੇਰ ਰਾਤ ਹਲਕਾ ਚੱਬੇਵਾਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਹਾਰਟਾ, ਬੱਡਲਾ ਦਾ ਦੌਰਾ ਕੀਤਾ ਅਤੇ ਉਥੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਕਿਹਾ ਕਿ ਪ੍ਰਭਾਵਿਤ ਲੋਕਾਂ ਦੇ ਨੁਕਸਾਨ ਦਾ ਗੰਭੀਰਤਾ ਤੇ ਤਰਜ਼ੀਹ ਨਾਲ ਮੁਲਾਂਕਣ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਤੇ ਹੜ੍ਹਾਂ ਕਾਰਨ ਜ਼ਿਲ੍ਹੇ 'ਚ ਸਰਕਾਰੀ ਅਤੇ ਨਿੱਜੀ ਜਾਇਦਾਦਾਂ ਨੂੰ ਬਹੁਤ ਨੁਕਸਾਨ ਹੋਇਆ ਹੈ, ਜਿਸ ਦੇ ਮੱਦੇਨਜ਼ਰ ਨੁਕਸਾਨ ਦਾ ਸਹੀ ਮੁਲਾਂਕਣ ਕਰਨਾ ਤੇ ਢਾਂਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ | ਇਸ ਮੰਤਵ ਲਈ ਜ਼ਿਲ੍ਹੇ ਦੀਆਂ ਸਾਰੀਆਂ ਸਬ-ਡਵੀਜ਼ਨਾਂ 'ਚ ਸੰਬੰਧਿਤ ਐਸ. ਡੀ. ਐਮਜ਼ ਦੀ ਪ੍ਰਧਾਨਗੀ ਹੇਠ ਸਾਂਝੀਆਂ ਟੀਮਾਂ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ | ਇਨ੍ਹਾਂ ਟੀਮਾਂ 'ਚ ਲੋਕ ਨਿਰਮਾਣ ਵਿਭਾਗ, ਜਲ ਸਰੋਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੀ. ਐਸ. ਪੀ. ਸੀ. ਐਲ., ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਸੰਬੰਧਤ ਬੀ. ਡੀ. ਪੀ. ਓ. ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜਕਾਰੀ ਅਧਿਕਾਰੀ ਦੇ ਨਾਲ-ਨਾਲ ਹੋਰ ਜ਼ਰੂਰੀ ਅਧਿਕਾਰੀ ਸ਼ਾਮਿਲ ਹੋਣਗੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਹਸਪਤਾਲਾਂ, ਜਨਤਕ ਇਮਾਰਤਾਂ ਤੇ ਨਿੱਜੀ ਘਰਾਂ ਦਾ ਤਕਨੀਕੀ ਤੌਰ 'ਤੇ ਨਿਰੀਖਣ ਕੀਤਾ ਜਾਵੇਗਾ ਅਤੇ ਜੇਕਰ ਉਹ ਢਾਂਚਾਗਤ ਤੌਰ 'ਤੇ ਪ੍ਰਮਾਣਿਤ ਹੋਣਗੇ ਤਾਂ ਹੀ ਮੁੜ ਵਰਤੋਂ ਲਈ ਸੁਰੱਖਿਅਤ ਘੋਸ਼ਿਤ ਕੀਤੇ ਜਾਣਗੇ | ਨਿੱਜੀ ਤੇ ਜਨਤਕ ਨੁਕਸਾਨ ਦਾ ਮੁਲਾਂਕਣ ਐਸ. ਡੀ. ਆਰ. ਐਫ. ਦੇ ਅਧਿਸੂਚਿਤ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਢੁਕਵਾਂ ਮੁਆਵਜ਼ਾ ਮਿਲ ਸਕੇ | ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਐਸ. ਡੀ. ਐਮਜ਼ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਯਕੀਨੀ ਬਣਾਉਣ ਤੇ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕਰਨ ਲਈ ਰੋਜ਼ਾਨਾ ਸਮੀਖਿਆ ਮੀਟਿੰਗਾਂ ਕਰਨ | ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਸਾਰੀਆਂ ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ ਤੇ ਲੋਕ ਨਿਰਮਾਣ ਵਿਭਾਗ ਦੀ ਤਕਨੀਕੀ ਸਹਾਇਤਾ ਨਾਲ ਸਕੂਲ ਇਮਾਰਤਾਂ ਦਾ ਸੁਰੱਖਿਆ ਆਡਿਟ ਪੂਰਾ ਕਰਨ | ਸਾਰੀਆਂ ਸਾਂਝੀਆਂ ਟੀਮਾਂ ਤੁਰੰਤ ਕੰਮ ਸ਼ੁਰੂ ਕਰਨ ਅਤੇ ਸੱਤ ਦਿਨਾਂ ਦੇ ਅੰਦਰ ਜ਼ਿਲ੍ਹਾ ਦਫ਼ਤਰ ਨੂੰ ਮੁੱਢਲੀ ਰਿਪੋਰਟ ਜਮ੍ਹਾਂ ਕਰਵਾਉਣ ਜਦਕਿ ਅੰਤਿਮ ਰਿਪੋਰਟ ਵਿਚ ਸੁਰੱਖਿਆ ਪ੍ਰਮਾਣੀਕਰਨ ਤੇ ਨੁਕਸਾਨ ਦਾ ਮੁਲਾਂਕਣ ਦੋਵੇਂ ਸ਼ਾਮਿਲ ਹੋਣਗੇ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬਿਆਸ ਦਰਿਆ 'ਚ ਹੋ ਰਹੇ ਕਟਾਵ ਬਾਰੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਕਿਹਾ ਕਿ ਬਹੁਤ ਜ਼ਿਆਦਾ ਗਾਦ ਤੇ ਟਾਪੂਆਂ ਦੇ ਬਣਨ ਕਾਰਨ ਦਰਿਆ ਦੇ ਕੁਦਰਤੀ ਵਹਾਅ ਵਿਚ ਵਿਘਨ ਪਿਆ ਹੈ ਅਤੇ ਤੇਜ਼ ਵਹਾਅ ਸਿੱਧੇ ਬੰਨ੍ਹਾਂ ਨਾਲ ਟਕਰਾ ਕੇ ਕਿਨਾਰਿਆਂ ਨੂੰ ਕੱਟ ਰਹੇ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਉਦੇਸ਼ ਨਾ ਸਿਰਫ਼ ਮਨੁੱਖੀ ਜੀਵਨ ਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ, ਸਗੋਂ
Ad Position 22
No active advertisement
ਪਿਛਲੀ ਖ਼ਬਰ ਜਾਅਲੀ ਜਮਾਨਤਾਂ ਕਰਵਾਉਣ 'ਤੇ ਮਾਮਲਾ ਦਰਜ ਅਗਲੀ ਖ਼ਬਰ ਹੜ੍ਹ ਦੌਰਾਨ ਜਾਨ ਗਵਾਉਣ ਵਾਲੇ ਮਿ੍ਤਕ ਜੈਲਾ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ
Ad Position 24