17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ ਦੀ ਅਗਵਾਈ 'ਚ ਜ਼ਿਲ੍ਹੇ ਭਰ ਵਿਚ ਵੱਖ-ਵੱਖ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ | ਇਨ੍ਹਾਂ ਗਤੀਵਿਧੀਆਂ ਤਹਿਤ ਸ਼ਹਿਰ ਵਿਚ ਐਂਟੀ ਲਾਰਵਾ ਟੀਮ ਦੇ ਮੈਂਬਰਾਂ ਵਲੋਂ ਵੱਖ-ਵੱਖ ਇਲਾਕਿਆਂ ਵਿਚ 2098 ਘਰਾਂ ਤੇ ਦੁਕਾਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਜਿਨ੍ਹਾਂ 86 ਘਰਾਂ ਦੇ ਕੰਟੇਨਰਾਂ ਵਿਚ ਮੱਛਰਾਂ ਦਾ ਲਾਰਵਾ ਪਾਇਆ, ਉਥੇ ਮੱਛਰਾਂ ਦੇ ਲਾਰਵੇ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ | ਜਿਥੇ ਪਾਣੀ ਦਾ ਨਿਕਾਸ ਨਹੀਂ ਹੋ ਸਕਦਾ ਸੀ ਉਥੇ ਲਾਰਵੀਸਾਈਡ ਦਾ ਛਿੜਕਾਅ ਕੀਤਾ | ਇਸ ਦੌਰਾਨ ਲੋਕਾਂ ਨੂੰ ਜਾਗਰੂਕ ਵੀ ਕੀਤਾ | ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਹੁਸ਼ਿਆਰਪੁਰ 'ਚ ਡੇਂਗੂ ਦੇ 31 ਅਤੇ ਚਿਕਨਗੁਨੀਆ ਦੇ 5 ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਕਿਹਾ ਕਿ ਘਰਾਂ ਤੇ ਆਸ-ਪਾਸ ਕਿਸੇ ਵੀ ਤਰ੍ਹਾਂ ਦੇ ਕੰਟੇਨਰਾਂ ਵਿਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤੇ ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਪਾਣੀ ਦੇ ਕੰਟੇਨਰਾਂ ਨੂੰ ਜ਼ਰੂਰ ਸਾਫ਼ ਕਰਕੇ ਸੁਕਾਇਆ ਜਾਵੇ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ | ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਦੀ ਸੂਰਤ ਵਿਚ ਸਿਹਤ ਕੇਂਦਰ ਤੋਂ ਇਲਾਜ ਕਰਾਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਨੂੰ ਸੰਤ-ਮਹਾਂਪੁਰਸ਼ਾਂ ਵਲੋਂ ਰਾਹਤ ਸਮੱਗਰੀ ਭੇਟ ਅਗਲੀ ਖ਼ਬਰ ਆਬਾਦਕਰ ਸੰਘਰਸ਼ ਕਮੇਟੀ ਪੰਜਾਬ ਨੇ ਹੜ੍ਹ ਪੀੜਤਾਂ ਨੂੰ ਤੁਰੰਤ ਰਾਹਤ ਜਾਰੀ ਕੀਤੇ ਜਾਣ ਦੀ ਮੰਗ ਕੀਤੀ <br/>
Ad Position 24