17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੇ. ਐਮ. ਐਸ. ਕਾਲਜ ਦਸੂਹਾ ਵਲੋਂ ਅਧਿਆਪਕ ਦਿਵਸ 'ਤੇ ਹੜ੍ਹ ਪੀੜਤਾਂ ਲਈ ਸਮੱਗਰੀ ਭੇਟ-ਪਿ੍ੰਸੀਪਲ ਡਾ. ਸ਼ਬਨਮ ਕੌਰ

Ad Position 21
No active advertisement
ਅਜੀਤ ਡੈਸਕ 06-09-2025
ਦਸੂਹਾ, 5 ਸਤੰਬਰ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਵਲੋਂ ਅਧਿਆਪਕ ਦਿਵਸ ਦੇ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਦਿਸ਼ਾ-ਨਿਰਦੇਸ਼ ਡਾਇਰੈਕਟਰ ਡਾ. ਮਨਾਵ ਸੈਣੀ, ਪਿ੍ੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਹੜ੍ਹ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਸਮਗਰੀ ਵੰਡੀ ਗਈ | ਇਸ ਮੌਕੇ ਐਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਾਂ ਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਬੇਜ਼ਬਾਨ ਪਸ਼ੂਆਂ ਲਈ ਆਪਣੇ ਹੱਥੀਂ ਹਰਾ ਚਾਰਾ ਵੱਢ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਾਇਆ | ਇਸ ਤੋਂ ਇਲਾਵਾ ਕਾਲਜ ਮੈਨੇਜਮੈਂਟ ਤੇ ਸਟਾਫ਼ ਨੇ ਬੱਚਿਆਂ ਲਈ ਖਾਣ-ਪੀਣ ਦੀ ਸਮਗਰੀ, ਬਰੈੱਡ ਤੇ ਲੋੜਵੰਦ ਪਰਿਵਾਰਾਂ ਲਈ ਭੋਜਨ ਵੰਡਿਆ, ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਇਸ ਮੌਕੇ ਡਾ. ਰਾਜੇਸ਼ ਕੁਮਾਰ, ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਪ੍ਰਧਾਨ ਤੋਸ਼ੰਤ ਸੈਣੀ, ਕਾਲਜ ਸਟਾਫ਼ ਵਿਚ ਵੀਨਸ ਮੈਡਮ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ ਬਾਲਾ, ਮਨਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਪ੍ਰਦੀਪ ਕੁਮਾਰ, ਦੇਵ ਕੁਮਾਰ, ਧਨਵੀਰ ਸਿੰਘ, ਨਵਿੰਦਰ ਸਿੰਘ, ਐਨ. ਐੱਸ. ਐੱਸ. ਯੂਨਿਟ ਦੇ ਵਲੰਟੀਅਰਜ਼ ਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਬੇਰਸ਼ਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸੰਤ ਹਮੀਰ ਸਿੰਘ ਤੇ ਸੰਤ ਗਣੇਸ਼ਾ ਸਿੰਘ ਨੂੰ ਸਮਰਪਿਤ ਸਮਾਗਮ ਭਲਕੇ-ਸੰਤ ਤੇਜਾ ਸਿੰਘ ਖੁੱਡਾ
Ad Position 24