17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਕੁਆਂਟਮ ਪੇਪਰਜ਼ ਮਿੱਲ ਵਲੋਂ ਹੜ੍ਹ ਪੀੜਤਾਂ ਲਈ ਰੈੱਡ ਕਰਾਸ ਨੂੰ 5 ਲੱਖ ਦਾ ਸਹਿਯੋਗ-ਡੀ. ਸੀ.

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਵੱਖ-ਵੱਖ ਕੰਪਨੀਆਂ, ਫ਼ੈਕਟਰੀਆਂ, ਦਾਨੀ ਸੱਜਣਾਂ ਤੇ ਹੋਰ ਸ਼ਹਿਰ ਵਾਸੀਆਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿੱਤੀ ਜਾਂ ਹੋਰ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਸੰਬੰਧੀ ਅਪੀਲ ਕੀਤੀ ਗਈ ਸੀ | ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਕੁਆਂਟਮ ਪੇਪਰਜ਼ ਲਿਮਟਿਡ ਸੈਲਾ ਖੁਰਦ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਹਾਲਾਤਾਂ 'ਚ ਕੁਆਂਟਮ ਪੇਪਰਜ਼ ਲਿਮਟਿਡ ਵਲੋਂ ਕੀਤੀ ਗਈ 5 ਲੱਖ ਰੁਪਏ ਦੀ ਮਦਦ ਹੜ੍ਹ ਪੀੜਤਾਂ ਲਈ ਇਕ ਵਡਮੁੱਲਾ ਯੋਗਦਾਨ ਹੈ, ਜਿਸ ਨਾਲ ਹੜ੍ਹ ਪੀੜਤਾਂ ਨੂੰ ਲੋੜ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਸੰਬੰਧੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਅÏਖੀ ਘੜੀ 'ਚ ਕੁਆਂਟਮ ਪੇਪਰਜ਼ ਲਿਮਟਿਡ ਸੈਲਾ ਖੁਰਦ ਵਲੋਂ ਜ਼ਿਲ੍ਹਾ ਹੁਸ਼ਿਆਰਪੁਰ 'ਚ ਆਈ ਹੜ੍ਹਾਂ ਦੀ ਸਥਿਤੀ ਕਾਰਨ ਬਿਗੜੇ ਹੋਏ ਹਾਲਾਤਾਂ ਨੂੰ ਦੇਖਦੇ ਹੋਏ ਪੰਜ ਲੱਖ ਰੁਪਏ ਦੀ ਰਾਸ਼ੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦਾਨ ਦੇ ਰੂਪ ਵਿਚ ਦੇ ਕੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨਾਲ ਆਨਲਾਈਨ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24