17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੌਹਾਣਾ 'ਚ 33 ਚੱਕ ਜ਼ਿਲ੍ਹਾ ਲਾਇਲਪੁਰ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 06-09-2025
ਮਿਆਣੀ, 5 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਚੌਹਾਣਾ ਵਿਖੇ ਲਾਇਲਪੁਰ ਸ਼ਹੀਦੀ ਸੇਵਕ ਸਭਾ ਚੋਹਾਣਾ, ਸਲੇਮਪੁਰ ਤੇ ਦੁਆਬੀਆ ਪਰਿਵਾਰ ਵਲੋਂ ਪਿੰਡ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 1947 'ਚ ਦੇਸ਼ ਦੀ ਵੰਡ ਸਮੇ ਸ਼ਹੀਦ ਹੋਏ ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) 33 ਚੱਕ ਦੇ ਸ਼ਹੀਦਾਂ ਯਾਦ 'ਚ 54ਵਾਂ ਧਾਰਮਿਕ ਸਮਾਗਮ 6 ਸਤੰਬਰ ਨੂੰ ਕਰਵਾਇਆ ਜਾਵੇਗਾ | ਪ੍ਰਧਾਨ ਗੁਰਬਖਸ਼ ਸਿੰਘ, ਸੁਖਦੇਵ ਸਿੰਘ, ਸੁਰਿੰਦਰ ਸਿੰਘ ਸਲੇਮਪੁਰ, ਗੁਰਮੁਖ ਸਿੰਘ, ਅਜੈਬ ਸਿੰਘ, ਦਲੀਪ ਸਿੰਘ, ਬਲਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ 6 ਸਤੰਬਰ ਨੂੰ ਪਾਏ ਜਾਣਗੇ ਉਪਰੰਤ ਸਵੇਰੇ 9 ਵਜੇ ਤੋਂ ਲੈ ਕੇ ਸਾਢੇ ਚਾਰ ਵਜੇ ਤੱਕ ਧਾਰਮਿਕ ਸਮਾਗਮ ਹੋਵੇਗਾ, ਜਿਸ 'ਚ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ, ਮੈਨੇਜਰ ਭਾਈ ਅਜੀਤ ਸਿੰਘ ਅਕਬਰਪੁਰ, ਭਾਈ ਉਂਕਾਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ, ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਸੰਗਰੂਰ, ਢਾਡੀ ਜਥਾ ਬੀਬੀ ਜਸਵੀਰ ਕੌਰ ਖਾਲਸਾ ਸੁਲਤਾਨਪੁਰ ਲੋਧੀ, ਭਾਈ ਫੁੱਮਣ ਸਿੰਘ ਚੌਹਾਣਾ, ਕਥਾਵਾਚਕ ਭਾਈ ਜਸਵਿੰਦਰ ਸਿੰਘ ਦਸੂਹਾ ਆਦਿ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਅੰਮਿ੍ਤ ਸੰਚਾਰ ਵੀ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪਤੀ ਪਤਨੀ 'ਤੇ ਘਰ 'ਚ ਦਾਖਲ ਹੋ ਕੇ ਭੰਨਤੋੜ ਕਰਨ ਦਾ ਦੋਸ਼ ਅਗਲੀ ਖ਼ਬਰ ਕੇਂਦਰ ਵਲੋਂ ਜੀ. ਐਸ. ਟੀ. ਦਰਾਂ 'ਚ ਕਟੌਤੀ ਕਰਨਾ ਸ਼ਲਾਘਾਯੋਗ-ਹੀਰਾਹਾਰ, ਬਾਵਾ
Ad Position 24