ਦਸੂਹਾ, 5 ਸਤੰਬਰ (ਭੁੱਲਰ)-ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਸੰਗਤਾਂ ਵਲੋਂ ਸਰਬੱਤ ਦੇ ਭਲੇ ਤੇ ਪ੍ਰਮਾਤਮਾ ਦੇ ਸ਼ੁਕਰਾਨੇ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਦੀਵਾਨ ਹਾਲ ਵਿਚ ਦੀਵਾਨ ਸਜਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਦੇ ਹੈੱਡ ਗ੍ਰੰਥੀ ਤਰਨਦੀਪ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਸ਼੍ਰੀ ਗਰਨਾ ਸਾਹਿਬ ਬੋਦਲ ਦੇ ਹਜ਼ੂਰੀ ਰਾਗੀ ਭਾਈ ਮੰਗਲ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਆਈਆਂ ਹੋਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਜਗਜੀਤ ਸਿੰਘ ਚੇਅਰਮੈਨ ਅਕਾਲ ਸਹਾਇ ਵੈੱਲਫੇਅਰ ਸੋਸਾਇਟੀ, ਪ੍ਰਚਾਰਕ ਭਾਈ ਕਲਿਆਣ ਸਿੰਘ, ਗੁਰ ਬਿਕਰਮ ਸਿੰਘ ਬਾਜਵਾ, ਦਰਸ਼ਨ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਜਤਿੰਦਰ ਸਿੰਘ ਕੋਲੀਆਂ, ਅਮਨਦੀਪ ਸਿੰਘ ਨਿਹੰਗ ਰਿਕਾਰਡ ਕੀਪਰ, ਪਰਮਜੀਤ ਸਿੰਘ ਚੱਕ, ਨਿਰਮਲਜੀਤ ਕੌਰ ਭੁੱਲਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |