ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕਿ੍ਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਬੱਕਰੀ ਪਾਲਣ ਸੰਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ | ਇਸ ਸਿਖਲਾਈ ਕੋਰਸ 'ਚ 33 ਕਿਸਾਨ ਵੀਰਾਂ, ਕਿਸਾਨ ਬੀਬੀਆਂ ਤੇ ਪੇਂਡੂ ਨੌਜਵਾਨਾਂ ਨੇ ਭਾਗ ਲਿਆ | ਸਿਖਲਾਈ ਕੋਰਸ ਵਿਚ ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ) ਕਿ੍ਸ਼ੀ ਵਿਗਿਆਨ ਕੇਂਦਰ ਡਾ. ਪਰਮਿੰਦਰ ਸਿੰਘ ਨੇ ਬੱਕਰੀ ਪਾਲਣ ਸੰਬੰਧੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ | ਪਸ਼ੂ ਪਾਲਣ ਵਿਭਾਗ ਤੋਂ ਵੈਟਰਨਰੀ ਅਫਸਰ ਡਾ. ਲਖਬੀਰ ਸਿੰਘ ਵਲੋਂ ਬਿਮਾਰੀਆਂ ਤੋਂ ਬਚਾਅ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਵਿਭਾਗ ਵਲੋਂ ਕਿਸਾਨਾਂ ਲਈ ਚਲਾਈਆਂ ਜਾਂ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ | ਸਿਖਲਾਈ ਦੇ ਅੰਤ 'ਚ ਪੀ. ਏ. ਯੂ.-ਕਿ੍ਸ਼ੀ ਵਿਗਿਆਨ ਇੰਚਾਰਜ ਡਾ. ਮਨਿੰਦਰ ਸਿੰਘ ਬੌਂਸ ਨੇ ਸਿੱਖਿਆਰਥੀਆਂ ਨੂੰ ਕਿਰਸਾਨੀ ਪ੍ਰਤੀ ਕਿ੍ਸ਼ੀ ਵਿਗਿਆਨ ਕੇਂਦਰ ਦੀਆਂ ਸੇਵਾਵਾਂ ਬਾਰੇ ਚਾਨਣਾ ਪਾਇਆ ਤੇ ਬੱਕਰੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਵਧੇਰਾ ਮੁਨਾਫਾ ਪ੍ਰਾਪਤ ਕਰਨ ਲਈ ਪ੍ਰੇਰਿਆ |