17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਨਰਸਿੰਗ ਕਾਲਜ ਕੰਧਾਲਾ ਜੱਟਾਂ 'ਚ ਅਧਿਆਪਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਅੱਡਾ ਸਰਾਂ, 5 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪ੍ਰਬੰਧਕ ਕਮੇਟੀ ਪਬਲਿਕ ਖਾਲਸਾ ਕਾਲਜ ਫਾਰ ਵੁਮੈਨ ਕੰਧਾਲਾ ਜੱਟਾ ਅਧੀਨ ਚੱਲਦੇ ਵਿੱਦਿਅਕ ਅਦਾਰੇ ਨਰਸਿੰਗ ਕਾਲਜ ਅੱਡਾ ਸਰਾਂ ਵਿਖੇ ਕਮੇਟੀ ਪ੍ਰਧਾਨ ਪਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਪਿ੍ੰਸੀਪਲ ਲਵਦੀਪ ਕੌਰ ਵੜੈਚ ਦੀ ਅਗਵਾਈ 'ਚ ਅਧਿਆਪਕ ਦਿਵਸ ਮਨਾਇਆ | ਇਸ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਕੱਤਰ ਬਿਕਰਮਜੀਤ ਸਿੰਘ ਲਾਲੀ ਤੇ ਖ਼ਜ਼ਾਨਚੀ ਹਰਭਜਨ ਸਿੰਘ ਢਿੱਲੋਂ ਨੇ ਇਸ ਅਧਿਆਪਕ ਦਿਵਸ ਸੰਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਜੀ ਦੇ ਜੀਵਨ ਫ਼ਲਸਫ਼ੇ 'ਤੇ ਵਿਚਾਰ ਪੇਸ਼ ਕੀਤੇ ਅਤੇ ਅਧਿਆਪਕ ਦੀ ਵਿਦਿਆਰਥੀਆਂ ਤੇ ਸਮਾਜ ਪ੍ਰਤੀ ਬਣਦੀ ਜ਼ਿੰਮੇਵਾਰੀ ਤੋਂ ਸਭ ਨੂੰ ਜਾਣੂ ਕਰਵਾਇਆ | ਉਨ੍ਹਾਂ ਕਿਹਾ ਕਿ ਅਧਿਆਪਨ ਦਾ ਕਿੱਤਾ ਇਕ ਅਜਿਹਾ ਕਿੱਤਾ ਹੈ ਜੋ ਇਕ ਯੋਗ, ਸਹੀ ਤੇ ਸਕਾਰ ਤਮਕ ਸਮਾਜ ਦੀ ਉਸਾਰੀ ਵਿਚ ਆਪਣੀ ਵਿਸ਼ੇਸ਼ ਭੂਮਿਕਾ ਨਿਭਾਉਂਦਾ ਹੈ | ਇਸ ਮੌਕੇ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਆਪੋ-ਆਪਣੇ ਕਲਾਸ ਇੰਚਾਰਜਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਲਵਦੀਪ ਕੌਰ ਤਲਵਾੜ, ਅਰੁਣਾ ਸ਼ਰਮਾ, ਜੈਆ, ਕੋਮਲਪ੍ਰੀਤ ਕੌਰ, ਹਰ ਸਿਮਰਨਦੀਪ ਕੌਰ, ਜਗੀਰ ਕੌਰ, ਰਿਤਿਕਾ ਸੈਣੀ ਆਦਿ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੀਰੀ-ਪੀਰੀ ਸੇਵਾ ਸੁਸਾਇਟੀ ਨੂੰ ਜਥੇਦਾਰ ਚੱਕ ਵਲੋਂ 50 ਹਜ਼ਾਰ ਰੁਪਏ ਦਾ ਚੈੱਕ ਭੇਟ ਅਗਲੀ ਖ਼ਬਰ ਦੋਆਬਾ ਕਿਸਾਨ ਕਮੇਟੀ ਦੀ ਇਕਾਈ ਬੁੱਢੀਪਿੰਡ ਵਲੋਂ ਹੜ੍ਹ ਪੀੜਤਾਂ ਲਈ ਵਿੱਤੀ ਮਦਦ ਭੇਟ
Ad Position 24