17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੀਰੀ-ਪੀਰੀ ਸੇਵਾ ਸੁਸਾਇਟੀ ਨੂੰ ਜਥੇਦਾਰ ਚੱਕ ਵਲੋਂ 50 ਹਜ਼ਾਰ ਰੁਪਏ ਦਾ ਚੈੱਕ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਦਸੂਹਾ, 5 ਸਤੰਬਰ (ਭੁੱਲਰ)-ਮੀਰੀ ਪੀਰੀ ਸੇਵਾ ਸੁਸਾਇਟੀ ਰਜਿਸਟਰਡ ਸ੍ਰੀ ਗਰਨਾ ਸਾਹਿਬ ਬੋਦਲ ਨੂੰ ਜਥੇਦਾਰ ਰਵਿੰਦਰ ਸਿੰਘ ਚੱਕ ਮੈਂਬਰ ਐਸ. ਜੀ. ਪੀ. ਸੀ. ਵਲੋਂ 50 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ | ਇਹ ਚੈੱਕ ਮੈਨੇਜਰ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਸਰਬਜੀਤ ਸਿੰਘ ਟੇਰਕਿਆਣਾ ਤੇ ਅਮਨਦੀਪ ਸਿੰਘ ਰਿਕਾਰਡ ਕੀਪਰ ਵਲੋਂ ਮੀਰੀ-ਪੀਰੀ ਸੇਵਾ ਸੁਸਾਇਟੀ ਦੇ ਪ੍ਰਧਾਨ ਮਨਦੀਪ ਸਿੰਘ ਢੀਂਡਸਾ ਨੂੰ ਦਿੱਤਾ ਗਿਆ | ਇਸ ਮੌਕੇ ਮੈਨੇਜਰ ਸਰਬਜੀਤ ਸਿੰਘ ਟੇਰਕਿਆਣਾ ਨੇ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸੁਸਾਇਟੀ ਵਲੋਂ ਜੋ ਗੁਰਸਿੱਖੀ ਦੇ ਪ੍ਰਚਾਰ ਦੇ ਪ੍ਰਸਾਰ ਲਈ ਕਾਰਜ ਕੀਤੇ ਜਾ ਰਹੇ ਹਨ ਸਲਾਘਾਯੋਗ ਕਦਮ ਹੈ | ਇਸ ਮੌਕੇ ਮਨਦੀਪ ਸਿੰਘ ਢੀਂਡਸਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਮੀਰੀ-ਪੀਰੀ ਸੇਵਾ ਸੁਸਾਇਟੀ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸੰਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਜਿਥੇ ਲੋੜਵੰਦ ਪਰਿਵਾਰਾਂ ਦੀ ਆਰਥਿਕ ਤੌਰ 'ਤੇ ਮਦਦ ਕੀਤੀ ਜਾਂਦੀ ਹੈ ਉਥੇ ਹੀ ਬੱਚਿਆਂ ਨੂੰ ਗੁਰਸਿੱਖੀ ਦੇ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਨਿਸ਼ਕਾਮ ਕੀਰਤਨ ਗੁਰਬਾਣੀ ਸੰਥਿਆ ਦੇਣ ਤੋਂ ਇਲਾਵਾ ਗਤਕੇ ਦੀ ਸਿੱਖਿਆ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸੁਸਾਇਟੀ ਵਲੋਂ ਅਜਿਹੇ ਉਪਰਾਲਿਆਂ ਨੂੰ ਅੱਗੋਂ ਵੀ ਨਿਰੰਤਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਪ੍ਰਚਾਰਕ ਕਲਿਆਣ ਸਿੰਘ, ਗਿਆਨੀ ਸਲਵਿੰਦਰ ਸਿੰਘ, ਹਜੂਰੀ ਰਾਗੀ ਬਲਬੀਰ ਸਿੰਘ, ਮੰਗਲ ਸਿੰਘ, ਜਸਵਿੰਦਰ ਸਿੰਘ, ਪਰਮਜੀਤ ਸਿੰਘ ਚੱਕ ਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਤੇ 15 ਭਗਤਾਂ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ 'ਚ ਅਧਿਆਪਕ ਦਿਵਸ ਮਨਾਇਆ
Ad Position 24