17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਹਿਲੇ ਪ੍ਰਕਾਸ਼ ਪੁਰਬ ਤੇ 15 ਭਗਤਾਂ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਜ਼ੋਨ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ 15 ਭਗਤਾਂ ਨੂੰ ਸਮਰਪਿਤ 16 ਰੋਜ਼ਾ ਗੁਰਮਤਿ ਸਮਾਗਮ ਹੁਸ਼ਿਆਰਪੁਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਕਰਵਾਏ ਗਏ | ਅਖੀਰਲਾ ਸਮਾਗਮ ਗੁਰਦੁਆਰਾ ਸ੍ਰੀ ਕਲਗ਼ੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ, ਜਿਸ 'ਚ ਭਾਈ ਜਬਰਤੋੜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਗਿਆਨੀ ਬਲਦੇਵ ਸਿੰਘ ਸ੍ਰੀ ਪਾਉਂਟਾ ਸਾਹਿਬ ਵਾਲਿਆਂ ਨੇ ਰਾਜਨੀਤਕ, ਸਮਾਜਿਕ, ਆਰਥਿਕ ਤੇ ਧਾਰਮਿਕ ਤੌਰ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਸੰਗਤਾਂ ਨੂੰ ਦਿ੍ੜ ਕਰਵਾਈ | ਇਸ ਮੌਕੇ ਭਾਈ ਹਰਜਿੰਦਰ ਸਿੰਘ ਅਸਲਾਮਾਬਾਦ ਵਾਲਿਆਂ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ | ਅਵਤਾਰ ਸਿੰਘ ਜ਼ੋਨਲ ਆਰਗੇਨਾਈਜ਼ਰ ਜ਼ੋਨ ਹੁਸ਼ਿਆਰਪੁਰ ਵਲੋਂ ਗੁਰਦੁਆਰੇ ਦੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੰਸਥਾ ਵਲੋਂ ਧਾਰਮਿਕ ਪੁਸਤਕਾਂ ਦਾ ਲਿਟਰੇਚਰ ਸਟਾਲ ਲਗਾਇਆ | ਇਸ ਮੌਕੇ ਪਿ੍ੰ: ਹਰਜਿੰਦਰ ਸਿੰਘ, ਲਾਲ ਸਿੰਘ ਅਸਲਾਮਾਬਾਦ, ਅਜੈ ਪਾਲ ਸਿੰਘ, ਪਰਮਿੰਦਰ ਸਿੰਘ, ਨਰਿੰਦਰ ਸਿੰਘ ਪੁਰਹੀਰਾ, ਕੁਲਦੀਪ ਸਿੰਘ ਹੈਡ ਗ੍ਰੰਥੀ, ਗੁਰਚਰਨ ਸਿੰਘ, ਅਵਤਾਰ ਸਿੰਘ ਡਵਿਡਾ ਰਿਹਾਣਾ, ਨਛੱਤਰ ਸਿੰਘ, ਰਣਜੀਤ ਸਿੰਘ, ਅਵਤਾਰ ਸਿੰਘ ਅਸਲਾਮਾਬਾਦ, ਕੈਪਟਨ ਯਸ਼ਪਾਲ ਸਿੰਘ ਦਿੱਲੀ, ਬਲਜੀਤ ਸਿੰਘ ਮਿਸ਼ਨਰੀ ਮੈਂਬਰ ਸਮੇਤ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੇਰਲ ਤੋਂ ਭਾਰਤ ਦਰਸ਼ਨ ਯਾਤਰਾ 'ਤੇ ਨਿਕਲੇ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਮੀਰੀ-ਪੀਰੀ ਸੇਵਾ ਸੁਸਾਇਟੀ ਨੂੰ ਜਥੇਦਾਰ ਚੱਕ ਵਲੋਂ 50 ਹਜ਼ਾਰ ਰੁਪਏ ਦਾ ਚੈੱਕ ਭੇਟ
Ad Position 24