17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਿਮਾਚਲ ਦੀਆਂ ਸੰਗਤਾਂ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਬੇਸ਼ੱਕ ਬਾਹਰੀ ਸੂਬਿਆਂ ਦੀਆਂ ਸਰਕਾਰਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਾਰ ਨਹੀਂ ਲਈ ਜਾ ਰਹੀ, ਪਰ ਉਥੋਂ ਦੇ ਦਾਨੀ ਸੱਜਣਾਂ ਵਲੋਂ ਇਨ੍ਹਾਂ ਲੋਕਾਂ ਦੀ ਸਹਾਇਤਾ ਲਈ ਹੰਭਲਾ ਮਾਰਿਆ ਜਾ ਰਿਹਾ ਹੈ | ਇਸੇ ਕੜੀ ਤਹਿਤ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਊਨਾ ਅਧੀਨ ਪੈਂਦੇ ਪਿੰਡ ਲੁਹਾਰਲੀ, ਗਗਰੇਟ ਦੀਆਂ ਸੰਗਤਾਂ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਸ਼ਨ ਤੇ ਹੋਰ ਸਾਮਾਨ ਧੰਨ ਗੁਰੂ ਰਾਮਦਾਸ ਜੀ ਲੰਗਰ ਸੇਵਾ ਅਸਥਾਨ ਪੁਰਹੀਰਾਂ ਰਾਹੀਂ ਰਿਟਾ: ਡੀ. ਐਚ. ਓ. ਡਾ. ਲਖਵੀਰ ਸਿੰਘ ਦੀ ਮੌਜੂਦਗੀ 'ਚ ਜ਼ਿਲ੍ਹਾ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜਿਆ ਗਿਆ | ਇਸ ਮੌਕੇ ਡਾ. ਲਖਵੀਰ ਸਿੰਘ ਨੇ ਉਕਤ ਦਾਨੀ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜੀ 'ਚ ਵੱਡੀ ਗਿਣਤੀ 'ਚ ਸਮਾਜ ਸੇਵੀ ਜਥੇਬੰਦੀਆਂ, ਐਨ. ਆਰ. ਆਈ. ਵੀਰਾਂ, ਦਾਨੀ ਸੱਜਣਾਂ ਵਲੋਂ ਆਪੋ-ਆਪਣੀ ਹੈਸੀਅਤ ਅਨੁਸਾਰ ਵੱਡੀ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਉਕਤ ਪਿੰਡਾਂ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਸਮੇਤ ਗੱਦੇ, ਪਾਣੀ, ਕੰਬਲ ਤੇ ਹੋਰ ਜ਼ਰੂਰਤ ਦਾ ਸਾਮਾਨ ਗੱਡੀਆਂ ਰਾਹੀਂ ਭੇਜਿਆ ਗਿਆ ਹੈ ਅਤੇ ਕੋਈ ਵੀ ਸੇਵਾ ਕਰਨ ਵਾਲੀ ਸੰਸਥਾ ਸੇਵਾ ਅਸਥਾਨ ਨਾਲ ਸੰਪਰਕ ਕਰ ਸਕਦੀ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ 1 ਦਿਨ ਦੀ ਤਨਖ਼ਾਹ ਦੇਵੇਗਾ ਖ਼ਾਲਸਾ ਕਾਲਜ ਮਾਹਿਲਪੁਰ ਦਾ ਸਟਾਫ਼ ਅਗਲੀ ਖ਼ਬਰ ਕੇਰਲ ਤੋਂ ਭਾਰਤ ਦਰਸ਼ਨ ਯਾਤਰਾ 'ਤੇ ਨਿਕਲੇ ਮੈਂਬਰਾਂ ਦਾ ਸਨਮਾਨ
Ad Position 24