ਹੜ੍ਹ ਪੀੜਤਾਂ ਲਈ 1 ਦਿਨ ਦੀ ਤਨਖ਼ਾਹ ਦੇਵੇਗਾ ਖ਼ਾਲਸਾ ਕਾਲਜ ਮਾਹਿਲਪੁਰ ਦਾ ਸਟਾਫ਼
ਅਜੀਤ ਡੈਸਕ
06-09-2025
ਮਾਹਿਲਪੁਰ, 5 ਸਤੰਬਰ (ਰਜਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੀ ਮੈਨੇਜਮੈਂਟ ਦੀ ਅਗਵਾਈ ਹੇਠ ਸੰਸਥਾ ਦੇ ਪਿ੍ੰਸੀਪਲ ਤੇ ਸਮੂਹ ਸਟਾਫ਼ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਨਾਲ ਜੁੜੇ ਕਾਰਜਾਂ 'ਚ ਇਕ ਦਿਨ ਦੀ ਤਨਖ਼ਾਹ ਦੇ ਕੇ ਆਪਣਾ ਵਿੱਤੀ ਯੋਗਦਾਨ ਪਾਉਣ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਕਾਲਜ ਦੇ ਪਿ੍ੰ. ਡਾ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਅਨੇਕਾਂ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਹੈ ਤੇ ਖ਼ਾਲਸਾ ਕਾਲਜ ਮਾਹਿਲਪੁਰ ਦੀ ਮੈਨੇਜਮੈਂਟ ਦੀ ਅਗਵਾਈ ਹੇਠ ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਵਲੋਂ ਪੁਨਰ ਵਸੇਬੇ ਲਈ 1 ਦਿਨ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਗਿਆ |