ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ)-ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਤਸਕਰੀ ਦੇ ਦੋਸ਼ 'ਚ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ 45 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ, ਜਿਸ ਦੀ ਪਛਾਣ ਸੰਜੀਵ ਕੁਮਾਰ ਵਾਸੀ ਪਿੰਡ ਆਦਮਵਾਲ ਵਜੋਂ ਹੋਈ | ਪੁਲਿਸ ਨੇ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਉਸ ਨੂੰ ਆਦਮਵਾਲ ਸਰਕਾਰੀ ਸਕੂਲ ਦੇ ਗੇਟ ਦੇ ਬਾਹਰੋਂ ਕਾਬੂ ਕੀਤਾ | ਪੁਲਿਸ ਨੇ ਉਸ ਨੂੰ ਗਿ੍ਫ਼ਤਾਰ ਕਰਕੇ ਸ਼ਰਾਬ ਦੀਆਂ ਬੋਤਲਾਂ ਕਬਜ਼ੇ 'ਚ ਲੈ ਲਈਆਂ | ਉਸ ਦੇ ਖਿਲਾਫ਼ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ |