17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਵਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ)-ਰੋਟਰੀ ਕਲੱਬ ਹੁਸ਼ਿਆਰਪੁਰ ਸੈਂਟਰਲ ਦੇ ਪਾਸਟ ਪ੍ਰੈਜੀਡੈਂਟ ਤੇ ਪ੍ਰਾਜੈਕਟ ਚੇਅਰਮੈਨ ਜਰਨੈਲ ਸਿੰਘ ਧੀਰ ਨੇ ਦੱਸਿਆ ਕੇ ਕੱਲਬ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਕਲੱਬ ਦੇ ਪ੍ਰਧਾਨ ਰਾਜਨ ਕੁਮਾਰ ਸੈਣੀ ਤੇ ਸਕੱਤਰ ਡਾ. ਹਰਸ਼ਵਿੰਦਰ ਸਿੰਘ ਦੀ ਅਗਵਾਈ ਵਿਚ ਲਗਪਗ 76 ਹਜ਼ਾਰ ਰੁਪਏ ਦੀ ਸੱਮਗਰੀ, ਜਿਸ ਵਿਚ ਦਵਾਈਆਂ, ਸਰਸੋਂ ਦੇ ਤੇਲ, ਪਾਲੀਥੀਨ ਤਰਪਾਲਾਂ ਆਦਿ ਸ਼ਾਮਿਲ ਹੈ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰਾਹੀਂ ਭੇਜੀਆਂ ਗਈਆਂ | ਕਲੱਬ ਦੇ ਪ੍ਰਧਾਨ ਰਾਜਨ ਕੁਮਾਰ ਸੈਣੀ ਨੇ ਕਿਹਾ ਕਿ ਜੇ ਲੋੜ ਮਹਿਸੂਸ ਕੀਤੀ ਗਈ ਤਾਂ ਕਲੱਬ ਵਲੋਂ ਹੋਰ ਵੀ ਸਹਿਯੋਗ ਕੀਤਾ ਜਾਵੇਗਾ | ਇਸ ਮੌਕੇ ਨਰੇਸ਼ ਕੁਮਾਰ ਸਾਬਾ, ਵਿਜੇ ਕੁਮਾਰ ਚੌਧਰੀ, ਕੁਲਦੀਪ ਸਿੰਘ ਪਤੀ, ਅਮਨਦੀਪ ਸਿੰਘ, ਨਰੇਸ਼ ਕੁਮਾਰ ਹਾਂਡਾ, ਵਿਸ਼ਵ ਬੰਦੂ, ਵਿਜੇ ਕੁਮਾਰ ਬਸੀ ਪੁਰਾਣੀ, ਵਿਜੇ ਕੁਮਾਰ ਚੌਧਰੀ, ਹਰਸ਼ਵਿੰਦਰ ਸਿੰਘ, ਭੁਪਿੰਦਰ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਨੂੰ ਦਾਜ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਵਾਲੇ 3 ਵਿਅਕਤੀ ਨਾਮਜ਼ਦ ਅਗਲੀ ਖ਼ਬਰ ਬਸਪਾ ਪ੍ਰਧਾਨ ਕਰੀਮਪੁਰੀ ਵਲੋਂ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ
Ad Position 24