ਮਾਹਿਲਪੁਰ, 5 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਵਿਆਹੁਤਾ ਨੂੰ ਦਾਜ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜੈਪਾਲ ਨੇ ਦੱਸਿਆ ਕਿ ਮਨਦੀਪ ਕੌਰ ਪੁੱਤਰੀ ਤਰਲੋਚਨ ਸਿੰਘ ਵਾਸੀ ਟੂਟੋਮਜਾਰਾ ਵਲੋਂ 08-05-25 ਨੂੰ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਮਨੀਸ਼ ਕੁਮਾਰ ਪੁੱਤਰ ਲੇਟ ਬਲਵਿੰਦਰ ਕੁਮਾਰ ਵਾਸੀ ਲੰਮਾ ਪਿੰਡ ਹਾਲ ਵਾਸੀ ਇਟਲੀ, ਸੰਤ ਰਾਮ ਪੁੱਤਰ ਭਗਤ ਰਾਮ, ਕਮਲਜੀਤ ਕੌਰ ਪਤਨੀ ਸੰਤ ਰਾਮ, ਵਾਸੀਆਨ ਢਾਡਾ ਥਾਣਾ ਪਤਾਰਾ ਜ਼ਿਲ੍ਹਾ ਜਲੰਧਰ ਬਾਬਤ ਦਾਜ ਦਹੇਜ ਦੀ ਮੰਗ ਕਰਨ, ਸੋਨੇ ਦੇ ਗਹਿਣੇ ਖ਼ੁਰਦ ਬੁਰਦ ਕਰਨ ਤੇ ਸਰੀਰਕ ਤੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਸੰਬੰਧੀ ਦਿੱਤੀ ਸੀ, ਜਿਸ ਦੀ ਇਨਕੁਆਰੀ ਉਪ ਕਪਤਾਨ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਵਲੋਂ ਕੀਤੀ ਗਈ, ਜਿਨ੍ਹਾਂ ਦੀ ਪੜਤਾਲ 'ਚ ਮਨੀਸ਼ ਕੁਮਾਰ, ਸੰਤ ਰਾਮ, ਕਮਲਜੀਤ ਕੋਰ ਤੇ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ |