ਹੁਸ਼ਿਆਰਪੁਰ, 5 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 18.18 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਮਾਡਲ ਟਾਊਨ ਪੁਲਿਸ ਨੇ ਮੋਹਨ ਕੱਕੜ ਵਾਸੀ ਡਿਫ਼ੈਂਸ ਕਾਲੋਨੀ ਜਲੰਧਰ, ਉਸ ਦੀ ਪਤਨੀ ਪੂਨਮ ਕੱਕੜ ਤੇ ਪੁੱਤਰੀ ਟਵਿੰਕਲ ਕੱਕੜ ਖਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਪਰਮਿੰਦਰ ਸਿੰਘ ਵਾਸੀ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਨੇ ਦੱਸਿਆ ਕਿ ਇਨ੍ਹਾਂ ਨੇ ਉਸ ਦੀ ਬੇਟੀ ਨੂੰ ਇੰਗਲੈਂਡ ਭੇਜਣ ਦੇ ਏਵਜ਼ 'ਚ ਉਸ ਕੋਲੋਂ 18.18 ਲੱਖ ਰੁਪਏ ਲਏ ਪਰ ਨਾ ਤਾਂ ਉਸ ਦੀ ਬੇਟੀ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ | ਪੁਲਿਸ ਨੇ ਜਾਂਚ ਉਪਰੰਤ ਦੋਸ਼ ਸਾਬਿਤ ਹੋਣ 'ਤੇ ਉਕਤ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ |