17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਰੋਡਵੇਜ਼ ਦੀ ਵਰਕਸ਼ਾਪ 'ਚ ਜਗ੍ਹਾ ਜਗ੍ਹਾ ਖੜੇ੍ਹ ਪਾਣੀ 'ਚੋਂ ਮਿਲਿਆ ਡੇਂਗੂ ਲਾਰਵਾ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਨਰਿੰਦਰ ਸਿੰਘ ਬੱਡਲਾ)-ਸ਼ਹਿਰ ਦੇ ਵਿਚਕਾਰ ਪੰਜਾਬ ਰੋਡਵੇਜ਼ ਦੀ ਵਰਕਸ਼ਾਪ 'ਚ ਨਾ ਸਿਰਫ਼ ਥਾਂ-ਥਾਂ ਰੱਖੇ ਹੋਏ ਕੰਡਮ ਅਨੇਕਾਂ ਟਾਇਰਾਂ 'ਚ ਪਾਣੀ ਖੜ੍ਹਾ ਹੋਣ ਕਾਰਨ ਡੇਂਗੂ ਦਾ ਲਾਰਵਾ ਮਿਲਿਆ ਬਲਕਿ ਹੋਰਨਾਂ ਜਗ੍ਹਾ 'ਤੇ ਵੀ ਲਾਰਵਾ ਪਾਇਆ ਗਿਆ | ਟਾਇਰ ਜਿਨ੍ਹਾਂ 'ਚ ਬਰਸਾਤੀ ਪਾਣੀ ਭਰਿਆ ਹੋਇਆ ਸੀ ਤੇ ਮੱਛਰ ਦਾ ਲਾਰਵਾ ਵੀ ਬੇਹਿਸਾਬਾਂ ਤੈਰ ਰਿਹਾ ਸੀ, ਉਸ ਨੂੰ ਸਿਹਤ ਵਿਭਾਗ ਦੀ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਨਸ਼ਟ ਕਰਵਾਇਆ | ਇਸ ਸੰਬੰਧੀ ਜਦੋਂ ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਨੇ ਕਿਹਾ ਕਿ ਭਾਰੀ ਮੀਂਹ ਪੈਣ ਕਾਰਨ ਜਗ੍ਹਾ-ਜਗ੍ਹਾ ਪਾਣੀ ਖੜ੍ਹਾ ਹੋ ਚੁੱਕਾ ਹੈ, ਜਿਸ ਦੇ ਚੱਲਦਿਆਂ ਇਹ ਮੱਛਰ ਪੈਦਾ ਹੋਇਆ ਹੈ | ਉਨ੍ਹਾਂ ਕਿਹਾ ਇਸ ਨੂੰ ਹੁਣੇ ਸਾਫ਼ ਕਰਵਾ ਦਿੱਤਾ ਜਾਵੇਗਾ ਅਤੇ ਵਰਕਸ਼ਾਪ 'ਚ ਤੁਰੰਤ ਸਫ਼ਾਈ ਕਰਨੀ ਸ਼ੁਰੂ ਕਰਵਾ ਦਿੱਤੀ ਗਈ | ਇਸ ਸੰਬੰਧੀ ਕਾਰਜਕਾਰੀ ਸਿਵਲ ਸਰਜਨ ਡਾ. ਸੀਮਾ ਗਰਗ ਨੇ ਦੱਸਿਆ ਕਿ ਹਰ ਸ਼ੱੁਕਰਵਾਰ ਨੂੰ ਡਰਾਈ ਡੇ/ਫ਼ਰੀ ਡੇ ਮਨਾਇਆ ਜਾਂਦਾ ਹੈ ਅਤੇ ਸ਼ਹਿਰ ਦੀਆਂ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਦੁਕਾਨਾਂ ਤੇ ਘਰਾਂ 'ਚ ਵੀ ਐਂਟੀ ਲਾਰਵਾ ਮਲੇਰੀਆ ਦੀਆਂ ਟੀਮਾਂ ਜਾਂਚ ਕਰਨ ਲਈ ਜਾਂਦੀਆਂ ਹਨ ਅਤੇ ਡੇਂਗੂ ਮੱਛਰ ਨੂੰ ਨਸ਼ਟ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਜਗ੍ਹਾ-ਜਗ੍ਹਾ ਸਪਰੇਅ ਵੀ ਕਰਵਾਈ ਜਾਂਦੀ ਹੈ ਤੇ ਲੋਕਾਂ ਨੂੰ ਸਿਹਤ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ | ਇਸ ਸੰਬੰਧੀ ਪੰਜਾਬ ਰੋਡਵੇਜ਼ ਦੇ ਜੀ. ਐਮ ਜਸਵੀਰ ਸਿੰਘ ਕੋਟਲਾ ਨੇ ਕਿਹਾ ਕਿ ਮੀਂਹ ਦੇ ਚੱਲਦਿਆਂ ਜਗ੍ਹਾ-ਜਗ੍ਹਾ ਪਾਣੀ ਖੜ੍ਹਾ ਹੋ ਗਿਆ ਸੀ ਪਰ ਅੱਜ ਹੀ ਸਾਰੇ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਰਕਸ਼ਾਪ ਦੀ ਰੋਜ਼ਾਨਾ ਸਾਫ਼ ਸਫ਼ਾਈ ਕੀਤੀ ਜਾਵੇ ਤੇ ਕਿਸੇ ਵੀ ਜਗ੍ਹਾ 'ਤੇ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਇਸ ਕੰਮ 'ਚ ਕੁਤਾਹੀ ਕਰਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅਧਿਆਪਕਾਂ ਵਲੋਂ 1 ਲੱਖ ਰੁਪਏ ਦੀ ਰਾਸ਼ੀ ਐਸ. ਡੀ. ਐਮ. ਨੂੰ ਭੇਟ ਅਗਲੀ ਖ਼ਬਰ ਅਧਿਆਪਕਾਂ ਦੀ ਪ੍ਰੇਰਨਾ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਹੁੰਦੀ ਹੈ ਸਹਾਈ-ਬੀਬੀ ਔਲਖ
Ad Position 24