17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪੀੜਤਾਂ ਦੀ ਮਦਦ ਲਈ ਅਧਿਆਪਕਾਂ ਵਲੋਂ 1 ਲੱਖ ਰੁਪਏ ਦੀ ਰਾਸ਼ੀ ਐਸ. ਡੀ. ਐਮ. ਨੂੰ ਭੇਟ

Ad Position 21
No active advertisement
ਅਜੀਤ ਡੈਸਕ 06-09-2025
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਿੱਖਿਆ ਵਿਭਾਗ ਨੇ ਇਕ ਵਾਰ ਫਿਰ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਂਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇਕ ਸ਼ਲਾਘਾਯੋਗ ਪਹਿਲ ਕੀਤੀ ਹੈ | ਹਾਲ ਹੀ 'ਚ ਹੋਈ ਭਾਰੀ ਬਾਰਿਸ਼ ਕਾਰਨ ਜ਼ਿਲ੍ਹੇ ਦੇ ਕਈ ਪਿੰਡ ਪਾਣੀ 'ਚ ਡੁੱਬ ਗਏ, ਜਿਸ ਕਾਰਨ ਭਾਰੀ ਨੁਕਸਾਨ ਹੋਇਆ ਸੀ | ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਹੁਸ਼ਿਆਰਪੁਰ ਬਲਾਕ 1-ਏ, 1-ਬੀ ਤੇ ਬਲਾਕ 2-ਏ ਅਤੇ 2-ਬੀ ਦੇ ਅਧਿਆਪਕਾਂ ਨੇ ਮਿਲ ਕੇ 1 ਲੱਖ ਰੁਪਏ ਦੀ ਰਾਸ਼ੀ ਇਕੱਠੀ ਕੀਤੀ, ਜੋ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਅਮਨਦੀਪ ਸ਼ਰਮਾ ਦੀ ਅਗਵਾਈ ਹੇਠ ਰੈੱਡ ਕਰਾਸ ਰਾਹਤ ਫ਼ੰਡ ਲਈ ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੂੰ ਭੇਟ ਕੀਤੀ ਗਈ | ਇਸ ਮੌਕੇ ਅਮਨਦੀਪ ਸ਼ਰਮਾ ਨੇ ਕਿਹਾ ਕਿ ਅਧਿਆਪਕ ਭਾਈਚਾਰਾ ਸਿਰਫ਼ ਪੜ੍ਹਾਈ ਤੱਕ ਹੀ ਸੀਮਤ ਨਹੀਂ ਹੈ, ਸਗੋਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਵਿਚ ਵੀ ਹਮੇਸ਼ਾ ਮੋਹਰੀ ਰਹਿੰਦਾ ਹੈ | ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਬਹੁਤ ਸਾਰੇ ਲੋਕਾਂ ਦੇ ਘਰ ਵਹਾ ਦਿੱਤੇ, ਭੋਜਨ ਪ੍ਰਾਪਤ ਕਰਨਾ ਮੁਸ਼ਕਲ ਹੋ ਗਿਆ ਅਤੇ ਪਸ਼ੂਆਂ ਨੂੰ ਵੀ ਪ੍ਰਭਾਵਿਤ ਕੀਤਾ | ਅਜਿਹੇ ਹਾਲਾਤਾਂ 'ਚ ਅਧਿਆਪਕਾਂ ਨੇ ਸਮੂਹਿਕ ਯਤਨਾਂ ਰਾਹੀਂ ਇਹ ਰਕਮ ਇਕੱਠੀ ਕੀਤੀ ਹੈ | ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੇ ਅਧਿਆਪਕ ਭਾਈਚਾਰੇ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕੀਤਾ | ਇਸ ਮੌਕੇ ਬੀ. ਪੀ. ਈ. ਓ. ਚਰਨਜੀਤ ਕੁਮਾਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਨੇੜੇ ਵਾਪਰਿਆ ਭਿਆਨਕ ਹਾਦਸਾ, ਇਕ ਦੀ ਮੌਤ ਅਗਲੀ ਖ਼ਬਰ ਪੰਜਾਬ ਰੋਡਵੇਜ਼ ਦੀ ਵਰਕਸ਼ਾਪ 'ਚ ਜਗ੍ਹਾ ਜਗ੍ਹਾ ਖੜੇ੍ਹ ਪਾਣੀ 'ਚੋਂ ਮਿਲਿਆ ਡੇਂਗੂ ਲਾਰਵਾ
Ad Position 24