ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ 'ਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਜੱਲੋਵਾਲ ਖਨੂਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਮਚੁਰਾਸੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਭਾਈ ਸਤਿੰਦਰ ਸਿੰਘ ਆਲਮ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਘਰਜੋਤ ਸਿੰਘ ਖ਼ਾਲਸਾ ਬੀਬੀ ਮਨਦੀਪ ਕੌਰ ਖ਼ਾਲਸਾ ਬੀਬੀ ਹਰਦੀਪ ਕੌਰ ਸ਼ਾਮਚੁਰਾਸੀ ਤੇ ਪਿੰਡ ਖਨੂਰ ਦੇ ਬੱਚਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ, ਕੈਲੰਡਰ ਵੰਡੇ ਗਏ | ਇਸ ਮੌਕੇ ਦਰਸ਼ਨ ਸਿੰਘ ਪਲਾਹਾ, ਭਾਈ ਬਲਵੀਰ ਸਿੰਘ ਸ਼ਾਮਚੁਰਾਸੀ, ਕਮਲਜੀਤ ਸਿੰਘ ਭੂਪਾ, ਇੰਦਰਜੀਤ ਸਿੰਘ ਗੋਲਡੀ, ਪ੍ਰਧਾਨ ਰੁਪਿੰਦਰ ਸਿੰਘ, ਬਲਦੇਵ ਸਿੰਘ ਗ੍ਰੰਥੀ, ਵਰਿੰਦਰ ਸਿੰਘ, ਕਰਮ ਸਿੰਘ, ਅਮਰੀਕ ਸਿੰਘ, ਗੁਰਮੀਤ ਸਿੰਘ, ਦਵਿੰਦਰ ਸਿੰਘ, ਕਿਰਪਾਲ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ ਪ੍ਰਧਾਨ, ਕੁਲਵੰਤ ਸਿੰਘ ਕੈਸ਼ੀਅਰ, ਬਾਬਾ ਮੱਖਣ ਸਿੰਘ, ਬਲਵੀਰ ਸਿੰਘ ਰਾਣਾ, ਮੋਹਣ ਸਿੰਘ, ਸਤਵਿੰਦਰ ਸਿੰਘ ਸੋਢੀ, ਪ੍ਰਗਟ ਸਿੰਘ, ਗ੍ਰੰਥੀ ਅਮਰੀਕ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ |