22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਚੰਗੜ੍ਹਵਾਂ ਧੁੱਸੀ ਬੰਨ੍ਹ ਦਾ ਦੌਰਾ

Ad Position 21
No active advertisement
ਅਜੀਤ ਡੈਸਕ 07-09-2025
ਹਾਜੀਪੁਰ, 6 ਸਤੰਬਰ (ਜੋਗਿੰਦਰ ਸਿੰਘ)-ਚੰਗੜ੍ਹਵਾਂ ਧੁੱਸੀ ਬੰਨ੍ਹ 'ਤੇ ਕਿਸਾਨਾਂ ਵਲੋਂ ਲਗਾਤਾਰ ਪਹਿਰਾ ਦਿੱਤਾ ਜਾ ਰਿਹਾ ਹੈ, ਇਸ ਦੀ ਪਕਿਆਈ ਲਈ ਇਲਾਕੇ ਦੇ ਸਾਰੇ ਪਿੰਡਾਂ ਦੇ ਕਿਸਾਨਾਂ ਵਲੋਂ ਯੋਗਦਾਨ ਪਾਉਣ ਲਈ ਦਿਨ ਰਾਤ ਇਕ ਕੀਤਾ ਜਾ ਰਿਹਾ ਹੈ | ਪੌਂਗ ਡੈਮ ਤੋਂ ਬਿਆਸ ਦਰਿਆ 'ਚ ਛੱਡੇ ਜਾ ਰਹੇ ਪਾਣੀ ਕਾਰਨ ਕਿਸਾਨਾਂ ਨੇ ਆਪਣੀਆਂ ਫ਼ਸਲਾਂ 'ਤੇ 25 ਪਿੰਡਾਂ ਨੂੰ ਬਚਾਉਣ ਲਈ ਇਹ ਪਹਿਲਕਦਮੀ ਕੀਤੀ ਹੈ ਤੇ ਬੰਨ੍ਹ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਕਿਸਾਨਾਂ ਵਲੋਂ ਖ਼ੁਦ ਹੀ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ | ਇਲਾਕੇ ਦੇ ਹਰ ਪਿੰਡ ਤੋਂ ਵਿਅਕਤੀਆਂ ਵਲੋਂ ਇਸ ਬੰਨ੍ਹ 'ਤੇ ਪੁੱਜ ਕੇ ਯੋਗਦਾਨ ਪਾਇਆ ਜਾ ਰਿਹਾ ਹੈ | ਇਸ ਬੰਨ੍ਹ 'ਤੇ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਕਿਸਾਨ ਯੂਨੀਅਨਾਂ ਤੇ ਸੇਵਾ ਸੁਸਾਇਟੀਆਂ ਦੇ ਆਗੂਆਂ ਵਲੋਂ ਪੁੱਜ ਕੇ ਕਿਸਾਨਾਂ ਦਾ ਹੌਸਲਾ ਵਧਾਇਆ ਜਾ ਰਿਹਾ ਹੈ ਤੇ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਟੀਮ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਦੀ ਅਗਵਾਈ ਹੇਠ ਚੰਗੜਵਾਂ ਧੁੱਸੀ ਬੰਨ੍ਹ 'ਤੇ ਪੁੱਜੀ ਤੇ ਕਿਸਾਨਾਂ ਦਾ ਹੌਸਲਾ ਵਧਾਇਆ ਤੇ ਸਾਰੀ ਜਾਣਕਾਰੀ ਪ੍ਰਾਪਤ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਧੁੱਸੀ ਬੰਨ੍ਹ ਲਈ ਕਿਸਾਨਾਂ ਨੂੰ 20 ਹਜ਼ਾਰ ਰੁਪਏ ਭੇਟ ਕੀਤੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਹਾਜੀਪੁਰ ਦੇ ਪ੍ਰਧਾਨ ਲਖਵੀਰ ਸਿੰਘ ਕਾਹਲੋਂ ਵਲੋਂ ਸਾਥੀਆਂ ਸਮੇਤ ਪੂਰੀ ਟੀਮ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਰਾਮਦਾਸ ਢਾਡੇਕਟਵਾਲ, ਸੁਖਚੈਨ ਸਿੰਘ, ਅਜੈਬ ਸਿੰਘ, ਅਜੀਤ ਸਿੰਘ, ਗੁਰਦੇਵ ਸਿੰਘ, ਗੁਰਨਾਮ ਸਿੰਘ, ਕਾਰਜ ਸਿੰਘ, ਗੁਰਦੇਵ ਸਿੰਘ ਪੱਡਾ, ਸਤਵਿੰਦਰ ਸਿੰਘ ਖਿਜਰਪੁਰ, ਪ੍ਰਗਟ ਸਿੰਘ, ਬਾਬਾ ਜੁੰਮਾ, ਖੜਕ ਸਿੰਘ, ਸੁਖਵਿੰਦਰ ਸਿੰਘ, ਰਿਸ਼ੀ ਰਾਜ, ਗੁਰਸੇਵਕ ਸਿੰਘ ਤੇ ਗੋਪੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਸੀਬਤ 'ਚ ਘਿਰੇ ਲੋਕਾਂ ਦੀ ਮਦਦ ਕਰਨਾ ਹੀ ਸੱਚਾ ਧਰਮ–ਸਰਪੰਚ ਰਮਨਦੀਪ ਅਗਲੀ ਖ਼ਬਰ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਭਾਰੀ ਬਾਰਿਸ਼ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
Ad Position 24