22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੁਸੀਬਤ 'ਚ ਘਿਰੇ ਲੋਕਾਂ ਦੀ ਮਦਦ ਕਰਨਾ ਹੀ ਸੱਚਾ ਧਰਮ–ਸਰਪੰਚ ਰਮਨਦੀਪ

Ad Position 21
No active advertisement
ਅਜੀਤ ਡੈਸਕ 07-09-2025
ਤਲਵਾੜਾ, 6 ਸਤੰਬਰ (ਮਹਿਤਾ)-ਦਾਤਾਰਪੁਰ ਦੇ ਗੁਆਂਢੀ ਪਿੰਡ ਦੁਮੋਵਾਲ ਦੇ ਸਮਾਜ ਸੇਵੀ ਸਰਪੰਚ ਠਾ. ਰਮਨਦੀਪ ਸਿੰਘ ਕੰਵਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ | ਪਿੰਡ ਵਾਸੀਆਂ ਨੇ ਤੁਰੰਤ ਆਪਣਾ ਉਤਸ਼ਾਹ ਦਿਖਾਉਂਦੇ ਹੋਏ ਰਾਹਤ ਸਮਗਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ | ਸਰਪੰਚ ਠਾ. ਰਮਨਦੀਪ ਸਿੰਘ ਨੇ ਕਿਹਾ ਕਿ ਮੁਸੀਬਤ 'ਚ ਘਿਰੇ ਲੋਕਾਂ ਦੀ ਮਦਦ ਕਰਨਾ ਹੀ ਸਭ ਤੋਂ ਵੱਡਾ ਧਰਮ ਹੈ | ਉਨ੍ਹਾਂ ਕਿਹਾ ਸਾਡਾ ਫ਼ਰਜ਼ ਬਣਦਾ ਹੈ ਕਿ ਸਾਰਿਆਂ ਦੀ ਮਦਦ ਕਰੀਏ | ਇਸ ਮੌਕੇ ਸ਼ਮਸ਼ੇਰ ਸਿੰਘ, ਗੁਲਜ਼ਾਰ ਸਿੰਘ, ਜੋਗਿੰਦਰ ਸਿੰਘ, ਗੁਰਨਾਮ ਸਿੰਘ, ਮਾ. ਮਲਕੀਅਤ ਸਿੰਘ, ਕੈਪ. ਰਾਕੇਸ਼ ਕੁਮਾਰ ਆਦਿ ਸਾਰੇ ਰਾਹਤ ਸਮਗਰੀ ਇਕੱਠੀ ਕਰਨ ਲਈ ਜੁੱਟ ਗਏ | ਇਸ ਦੌਰਾਨ ਸਰਪੰਚ ਠਾ. ਰਮਨਦੀਪ ਰੰਮੂ ਤੇ ਹੋਰਾਂ ਨੇ ਸਲਾਹ ਕੀਤੀ ਕਿ ਇਕੱਠੀ ਕੀਤੀ ਸਮਗਰੀ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਭੇਜੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੰਬਰ ਜਾਰੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਚੰਗੜ੍ਹਵਾਂ ਧੁੱਸੀ ਬੰਨ੍ਹ ਦਾ ਦੌਰਾ
Ad Position 24