22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੰਬਰ ਜਾਰੀ

Ad Position 21
No active advertisement
ਅਜੀਤ ਡੈਸਕ 07-09-2025
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ. ਏ. ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਹੜ੍ਹਾਂ ਤੋਂ ਪੀੜਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਪਹਿਲ ਕੀਤੀ ਹੈ | ਇਸ ਸੰਬੰਧੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੀਰਜ ਗੋਇਲ ਨੇ ਦੱਸਿਆ ਕਿ ਜ਼ਿਲ੍ਹਾ ਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ 'ਤੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ | ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਲੋੜ ਅਨੁਸਾਰ ਸਹਾਇਤਾ ਨਹੀਂ ਮਿਲੀ ਹੈ ਜਾਂ ਕਿਸੇ ਵਿਅਕਤੀ ਨੂੰ ਰੋਜ਼ਾਨਾ ਜੀਵਨ ਦੀਆਂ ਜ਼ਰੂਰੀ ਵਸਤਾਂ ਦੀ ਤੁਰੰਤ ਲੋੜ ਹੈ, ਤਾਂ ਉਹ ਸਿੱਧਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਨਾਲ ਸੰਪਰਕ ਕਰ ਸਕਦਾ ਹੈ | ਇਸ ਲਈ, ਟੈਲੀਫੋਨ ਨੰਬਰ 01882-224114 ਉਪਲਬੱਧ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਲੋੜਵੰਦ ਵਿਅਕਤੀ ਉਕਤ ਨੰਬਰ 'ਤੇ ਆਪਣਾ ਨਾਂਅ, ਪਤਾ, ਮੋਬਾਈਲ/ਵਟਸਐਪ ਨੰਬਰ ਤੇ ਜ਼ਰੂਰੀ ਵਸਤਾਂ ਦੇ ਵੇਰਵੇ ਦਰਜ ਕਰਵਾ ਸਕਦਾ ਹੈ | ਇਹ ਸਹੂਲਤ ਕੁਦਰਤੀ ਆਫ਼ਤ ਕਾਰਨ ਅਗਲੇ 10 ਦਿਨਾਂ ਲਈ 24 ਘੰਟੇ ਉਪਲਬੱਧ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਕਾਰਨ ਕਿੰਨੂ ਉਤਪਾਦਕਾਂ ਦਾ ਹੋਇਆ ਵੱਡਾ ਨੁਕਸਾਨ-ਡਾ. ਜਸਪਾਲ ਸਿੰਘ ਢੇਰੀ ਅਗਲੀ ਖ਼ਬਰ ਮੁਸੀਬਤ 'ਚ ਘਿਰੇ ਲੋਕਾਂ ਦੀ ਮਦਦ ਕਰਨਾ ਹੀ ਸੱਚਾ ਧਰਮ–ਸਰਪੰਚ ਰਮਨਦੀਪ
Ad Position 24