22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹਾਂ ਕਾਰਨ ਕਿੰਨੂ ਉਤਪਾਦਕਾਂ ਦਾ ਹੋਇਆ ਵੱਡਾ ਨੁਕਸਾਨ-ਡਾ. ਜਸਪਾਲ ਸਿੰਘ ਢੇਰੀ

Ad Position 21
No active advertisement
ਅਜੀਤ ਡੈਸਕ 07-09-2025
ਅੱਡਾ ਸਰਾਂ, 6 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਖੇਤੀ ਵਿਭਿੰਨਤਾ ਲਿਆਉਣ ਲਈ ਸੰਜੀਦਗੀ ਨਾਲ ਕੰਮ ਕਰਨ ਵਾਲੇ ਕਿਸਾਨਾਂ ਦੀ ਮਿਹਨਤ ਤੇ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਪਾਣੀ ਫੇਰ ਦਿੱਤਾ, ਜਿਸ ਕਾਰਨ ਫਲ ਤੇ ਸਬਜ਼ੀਆਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਫਲਾਂ ਤੇ ਸਬਜ਼ੀਆਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਿਟਰਸ ਸਟੇਟ ਭੂੰਗਾ ਦੇ ਚੇਅਰਮੈਨ ਡਾ. ਜਸਪਾਲ ਸਿੰਘ ਢੇਰੀ ਤੇ ਉਨ੍ਹਾਂ ਦੀ ਟੀਮ ਨੇ ਪ੍ਰਭਾਵਿਤ ਹੋਏ ਇਲਾਕਿਆਂ 'ਚ ਜਾ ਕੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਪ੍ਰਭਾਵਿਤ ਪਿੰਡਾਂ ਦੇ ਦੌਰੇ ਦੌਰਾਨ ਪਿੰਡ ਮਸੀਤੀ ਵਿਖੇ ਕਿੰਨੂ ਉਤਪਾਦਕ ਜਸਵਿੰਦਰ ਸਿੰਘ ਦੇ ਫਾਰਮ 'ਤੇ ਪਹੁੰਚੀ ਬਾਗ਼ਬਾਨੀ ਵਿਭਾਗ ਦੀ ਮਾਹਿਰ ਟੀਮ ਤੇ ਸਿਟਰਸ ਅਸਟੇਟ ਭੂੰਗਾ ਦੇ ਚੇਅਰਮੈਨ ਡਾ. ਜਸਪਾਲ ਸਿੰਘ ਢੇਰੀ ਨੂੰ ਕਿੰਨੂ ਦੇ ਹੋਏ ਵੱਡੇ ਪੱਧਰ 'ਤੇ ਨੁਕਸਾਨ ਬਾਰੇ ਬਾਗ਼ਬਾਨਾਂ ਨੇ ਜਾਣੂ ਕਰਵਾਇਆ ਅਤੇ ਕਿੰਨੂ ਨੂੰ ਲੱਗੇ ਉੱਲੀ ਦੇ ਰੋਗ ਬਾਰੇ ਦੱਸਿਆ ਤੇ ਝੜਨ ਕਾਰਨ ਹੋਏ ਬਾਗ਼ਾਂ ਦੇ ਨੁਕਸਾਨ ਤੇ ਸਬਜ਼ੀਆਂ ਦੇ ਨੁਕਸਾਨ ਤੋਂ ਜਾਣੂ ਕਰਵਾਇਆ | ਇਸ ਮੌਕੇ ਕਿਸਾਨਾਂ ਨੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਕੋਲੋਂ ਕਿਸਾਨਾਂ ਨੂੰ ਇਸ ਸਾਲ ਜ਼ਰੂਰ ਯੋਗ ਮੁਆਵਜ਼ਾ ਜ਼ਰੂਰ ਦਿਵਾਉਣ | ਇਸ ਮੌਕੇ ਢੇਰੀ ਨੇ ਕਿਹਾ ਕਿ ਫਲਾਂ ਤੇ ਸਬਜ਼ੀਆਂ ਦੇ ਹੋਏ ਨੁਕਸਾਨ ਦੀ ਰਿਪੋਰਟ ਤਿਆਰ ਕਰਕੇ ਜਲਦ ਹੀ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ | ਇਸ ਮੌਕੇ ਗੁਰਦੇਵ ਸਿੰਘ, ਹਰਬੰਸ ਸਿੰਘ, ਰਜਿੰਦਰ ਸਿੰਘ, ਥਾਣੇਦਾਰ ਸੁਰਿੰਦਰ ਸਿੰਘ, ਦਵਿੰਦਰ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਤਲਵਿੰਦਰ ਸਿੰਘ, ਜਸਵਿੰਦਰ ਸਿੰਘ ਲਾਡੀ, ਮਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਜੀਤ ਸਿੰਘ, ਪ੍ਰੇਮਪਾਲ ਸਿੰਘ, ਜਗਦੀਸ ਸਿੰਘ, ਬਹਾਦਰ ਸਿੰਘ, ਅਮਰਜੀਤ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਨਜ਼ਦੀਕ 2.49 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਹਾਈ ਲੈਵਲ ਬਿ੍ਜ ਮਨ... ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨੰਬਰ ਜਾਰੀ
Ad Position 24