ਦਸੂਹਾ, 6 ਸਤੰਬਰ (ਭੁੱਲਰ)-ਪੰਜਾਬ ਸਰਕਾਰ ਵਲੋਂ ਦਸੂਹਾ-ਹੁਸ਼ਿਆਰਪੁਰ ਰੋਡ ਤੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੇ ਤਲਵੰਡੀ ਜੱਟਾਂ ਜਾਣ ਵਾਲੀ ਲਿੰਕ ਸੜਕ ਤੇ ਹਾਈ ਲੈਵਲ ਬਿ੍ਜ ਜੋ 2.49 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਉਸ ਸੰਬੰਧੀ ਮਨਜ਼ੂਰੀ ਮਿਲ ਚੁੱਕੀ ਹੈ | ਇਸ ਸੰਬੰਧੀ ਪੀ. ਡਬਲਿਊ. ਡੀ. ਬੀ. ਐਂਡ ਆਰ. ਵਿਭਾਗ ਦੇ ਐਸ. ਈ. ਮਨਜੀਤ ਸਿੰਘ ਨੇ ਸੰਤ ਬਾਬਾ ਸੇਵਾ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਰਾਮਪੁਰ ਖੇੜਾ ਨਾਲ ਨਵਾਂ ਬਣਨ ਵਾਲੇ ਬਿ੍ਜ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਪੀ. ਡਬਲਿਊ. ਡੀ. ਬੀ. ਐਂਡ ਆਰ. ਵਿਭਾਗ ਵਲੋਂ ਇਸ ਬਿ੍ਜ ਦਾ ਟੈਂਡਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦੀ ਹੀ ਬਿ੍ਜ ਨੂੰ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | 2.49 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਬਿ੍ਜ ਨਾਲ ਲੱਗਦੀ 400 ਮੀਟਰ ਸੜਕ ਜੋ ਤਲਵੰਡੀ ਪਿੰਡ ਤੱਕ ਜਾਂਦੀ ਹੈ ਉਸ ਨੂੰ ਵੀ 10 ਫੁੱਟ ਤੋਂ ਵਧਾ ਕੇ 18 ਫੁੱਟ ਚੌੜਾ ਕੀਤਾ ਜਾਵੇਗਾ | ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਨੇ ਦੱਸਿਆ ਕਿ ਇਸ ਸੜਕ ਦੇ ਚੌੜੇ ਹੋਣ ਨਾਲ ਤੇ ਬਿ੍ਜ ਦੇ ਨਵੇਂ ਬਣਨ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਦੀਆਂ ਟਰਾਲੀਆਂ ਦਾ ਮੰਡੀਕਰਨ ਕਰਨ ਲਈ ਲੈ ਕੇ ਜਾਣ ਤੋਂ ਇਲਾਵਾ ਹੋਰ ਵੱਡੀਆਂ ਗੱਡੀਆਂ ਦੇ ਆਉਣ ਜਾਣ ਲਈ ਵੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਲਗਪਗ 30 ਸਾਲ ਪਹਿਲਾਂ ਉਨ੍ਹਾਂ ਵਲੋਂ ਨਿੱਜੀ ਤੌਰ 'ਤੇ 10 ਫੁੱਟ ਚੌੜਾ ਪੁਲ ਲੋਕਾਂ ਦੀ ਸਹੂਲਤ ਲਈ ਉਸਾਰਿਆ ਗਿਆ ਸੀ ਇਸ ਕੁਲ ਉੱਪਰੋਂ ਕਿਸਾਨਾਂ ਨੂੰ ਆਪਣੀਆਂ ਟਰਾਲੀਆਂ ਤੇ ਫ਼ਸਲ ਵਗ਼ੈਰਾ ਲੈ ਕੇ ਜਾਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਸਰਕਾਰ ਵਲੋਂ 10 ਫੁੱਟ ਚੌੜੇ ਇਸ ਬਿ੍ਜ ਨੂੰ ਤੋੜ ਕੇ 23 ਫੁੱਟ ਚੌੜਾ ਕਰਕੇ ਨਵਾਂ ਬਣਾਇਆ ਜਾ ਰਿਹਾ ਹੈ | ਇਸ ਮੌਕੇ ਭੁਪਿੰਦਰ ਸਿੰਘ ਕੈਨੇਡਾ ਤੇ ਸੁਖਵਿੰਦਰ ਸਿੰਘ ਸਾਬਕਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੰਤ ਬਾਬਾ ਸੇਵਾ ਸਿੰਘ ਵਲੋਂ ਕੀਤੇ ਇਸ ਸ਼ਲਾਘਾਯੋਗ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਸੁਖਬੀਰ ਸਿੰਘ ਚੋੋਹਕਾ, ਕੁਲਦੀਪ ਸਿੰਘ, ਮਨਦੀਪ ਸਿੰਘ ਢੀਡਸਾ, ਜਸਵਿੰਦਰ ਸਿੰਘ ਮਣਕੂ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |