22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ-ਲੱਖੀ ਗਿਲਜੀਆਂ

Ad Position 21
No active advertisement
ਅਜੀਤ ਡੈਸਕ 07-09-2025
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਬੂਥ ਪੱਧਰ ਤੱਕ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ ਤੇ ਪਾਰਟੀਆਂ ਦੀਆਂ ਲੋਕ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਵੇਗਾ | ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹਲਕਾ ਚੱਬੇਵਾਲ ਤੋਂ ਵਰਕਰਾਂ ਨੂੰ ਜਲਦ ਹੀ ਹਲਕਾ ਇੰਚਾਰਜ ਮਿਲੇਗਾ ਤਾਂ ਜੋ ਉਨ੍ਹਾਂ ਨੂੰ ਇਕਮੁੱਠ ਕੀਤਾ ਜਾ ਸਕੇ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਚੱਬੇਵਾਲ ਵਿਖੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਇਕ ਅਜਿਹੀ ਖੇਤਰੀ ਪਾਰਟੀ ਹੈ ਜਿਸ ਨੇ ਹਮੇਸ਼ਾ ਪੰਜਾਬ ਦੇ ਹਿੱਤਾ ਦੀ ਗੱਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ ਬਣੀ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਲੋਕਾਂ ਦੀ ਮਦਦ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਵਰਕਰ ਡਟੇ ਹੋਏ ਹਨ | ਉਨ੍ਹਾਂ ਕਿਹਾ ਕਿ ਤੱਕੜੀ ਦੇ ਚੋਣ ਨਿਸ਼ਾਨ ਵਾਲਾ ਸ਼ੋ੍ਰਮਣੀ ਅਕਾਲੀ ਦਲ ਹੈ ਜਦ ਕਿ ਕੁੱਝ ਵਿਰੋਧੀ ਧਿਰਾਂ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ | ਇਸ ਮੌਕੇ ਸੀਨੀਅਰ ਆਗੂ ਨਿਰਮਲ ਸਿੰਘ ਭੀਲੋਵਾਲ ਨੇ ਪਹੁੰਚੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਰ੍ਹਾਂ ਪਾਰਟੀ ਨੂੰ ਸਮਰਪਿਤ ਹਨ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ | ਇਸ ਮੌਕੇ ਸੀਨੀਅਰ ਆਗੂ ਇਕਬਾਲ ਸਿੰਘ ਖੇੜਾ, ਪਰਮਦੀਪ ਸਿੰਘ ਪੰਡੋਰੀ, ਸਰਵਿੰਦਰ ਸਿੰਘ ਠੀਡਾਂ, ਸਤਨਾਮ ਸਿੰਘ ਬੰਟੀ ਪ੍ਰਧਾਨ ਬੀ. ਸੀ. ਵਿੰਗ, ਅਮਨਦੀਪ ਸਿੰਘ ਸੋਨੀ ਨੰਗਲ ਖਿਲਾੜੀਆਂ, ਕੁਲਦੀਪ ਸਿੰਘ ਜੱਲੋਵਾਲ, ਪ੍ਰਗਟ ਸਿੰਘ ਪੱਟੀ, ਅਵਤਾਰ ਸਿੰਘ, ਸਰਪੰਚ ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਜਸਵਾਲ, ਸਰਪੰਚ ਰਸ਼ਪਾਲ ਸਿੰਘ ਲਹਿਲੀ, ਬਲਵਿੰਦਰ ਸਿੰਘ, ਤਰਲੋਚਨ ਸਿੰਘ ਪੱਟੀ, ਜਗਤਾਰ ਸਿੰਘ, ਕਰਨੈਲ ਸਿੰਘ, ਮੇਜਰ ਸਿੰਘ ਸਰਪੰਚ ਲਹਿਲੀ, ਦਿਲਬਾਗ ਸਿੰਘ, ਹਰਜਿੰਦਰ ਸਿੰਘ, ਜਸਵੰਤ ਸਿੰਘ ਪੱਟੀ, ਸੁਰਿੰਦਰ ਸਿੰਘ, ਜਸ਼ਨਦੀਪ ਸਿੰਘ ਜਿਆਣ, ਬਲਵਿੰਦਰ ਸਿੰਘ ਚੱਗਰਾਂ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਥਕ ਆਗੂ ਸਤਨਾਮ ਸਿੰਘ ਬਡਿਆਲ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਨਜ਼ਦੀਕ 2.49 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਹਾਈ ਲੈਵਲ ਬਿ੍ਜ ਮਨ...
Ad Position 24