23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਜਿੰਪਾ ਨੇ ਐਂਬੂਲੈਂਸ ਹਾਦਸੇ 'ਤੇ ਕੀਤਾ ਦੁੱਖ ਪ੍ਰਗਟ

Ad Position 21
No active advertisement
ਅਜੀਤ ਡੈਸਕ 07-09-2025
ਹੁਸ਼ਿਆਰਪੁਰ, 6 ਸਤੰਬਰ (ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ-ਚਿੰਤਪੁਰਨੀ ਸੜਕ 'ਤੇ ਮੰਗੂਵਾਲ ਨੇੜੇ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਐਂਬੂਲੈਂਸ ਦੇ ਖੱਡ ਵਿਚ ਡਿੱਗਣ 'ਤੇ ਦੁੱਖ ਪ੍ਰਗਟ ਕੀਤਾ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਵਿਧਾਇਕ ਜਿੰਪਾ ਸਿਵਲ ਹਸਪਤਾਲ ਪਹੁੰਚੇ ਅਤੇ ਜ਼ਖ਼ਮੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ | ਮਿ੍ਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹਾਦਸਾ ਬਹੁਤ ਦੁਖਦਾਈ ਹੈ ਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ | ਵਿਧਾਇਕ ਜਿੰਪਾ ਨੇ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਨੇ ਹੜ੍ਹ ਪ੍ਰਭਾਵਿਤ ਲੋਕਾਂ 'ਚ ਰਾਹਤ ਸਮਗਰੀ ਵੰਡੀ ਅਗਲੀ ਖ਼ਬਰ ਹੜ੍ਹਾਂ ਦੇ ਚੱਲਦਿਆਂ ਕੁਝ ਮਕਾਨ ਡਿਗਣ ਦਾ ਪੈਦਾ ਹੋਇਆ ਖ਼ਤਰਾ
Ad Position 24