23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਡਿਵਾਈਡਰ ਨਾਲ ਟਕਰਾਉਣ ਕਰਕੇ ਟੂਰਿਸਟ ਬੱਸ ਪਲਟੀ, ਸਵਾਰੀਆਂ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-09-2025
ਟਾਂਡਾ ਉੜਮੁੜ, 6 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਕੁਰਾਲਾ ਨਜ਼ਦੀਕ ਸਵੇਰੇ ਇਕ ਟੂਰਿਸਟ ਬੱਸ ਗ਼ਲਤ ਦਿਸ਼ਾ ਤੋਂ ਆ ਰਹੀ ਕਾਰ ਨੂੰ ਬਚਾਉਂਦੇ ਹੋਏ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਕਰਕੇ ਪਲਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਇਹ ਹਾਦਸਾ ਸਵੇਰੇ ਕਰੀਬ 5 ਵਜੇ ਉਸ ਸਮੇਂ ਹੋਇਆ ਜਦੋਂ ਦਿੱਲੀ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟ ਗਈ, ਜਿਸ ਦੌਰਾਨ ਬੱਸ 'ਚ ਸਵਾਰ ਸਵਾਰੀਆਂ ਜ਼ਖ਼ਮੀ ਹੋ ਗਈਆਂ | ਜ਼ਖ਼ਮੀਆਂ ਨੂੰ ਟਾਂਡਾ ਦੇ ਵੇਵਜ਼ ਹਸਪਤਾਲ ਪਹੁੰਚਾਇਆ ਗਿਆ | ਜ਼ਖ਼ਮੀਆਂ 'ਚ ਰਾਮ ਕੁਮਾਰ ਸ਼ਰਮਾ ਪੁੱਤਰ ਅਜਬ ਕੁਮਾਰ ਵਾਸੀ ਦਿੱਲੀ, ਗ਼ੁਲਾਮ ਮੁਸਤਫ਼ਾ ਪੁੱਤਰ ਮੁਹੰਮਦ ਵਸ਼ਰ ਵਾਸੀ ਜੰਮੂ ਤੇ ਹੋਰਨਾਂ ਸਵਾਰੀਆਂ ਨੂੰ ਇਲਾਜ ਕਰ ਕੇ ਉਨ੍ਹਾਂ ਨੂੰ ਘਰੋ ਘਰੀਂ ਭੇਜਿਆ | ਹਾਦਸੇ ਉਪਰੰਤ ਬੱਸ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫ਼ਰਾਰ ਹੋ ਗਏ | ਟਾਂਡਾ ਪੁਲਿਸ ਵਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਸੰਬੰਧੀ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ ਸੁਸਾਇਟੀ ਨੇ ਲਾਵਾਰਸ ਹਾਲਾਤ 'ਚ ਮਿਲੀ ਮਾਂ-ਬੇਟੀ ਨੂੰ ਪਰਿਵਾਰ ਨਾਲ ਮਿਲਾਇਆ
Ad Position 24