23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਡਟ ਕੇ ਖੜੇ੍ਹਗਾ-ਲੱਖੀ ਗਿਲਜੀਆਂ, ਸਤਪਾਲ ਮੁਲਤਾਨੀ

Ad Position 21
No active advertisement
ਅਜੀਤ ਡੈਸਕ 07-09-2025
ਮਿਆਣੀ, 6 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)-ਪਿਛਲੇ ਦਿਨ ਰਾਤ 'ਚ ਹੜ੍ਹਾਂ ਦੀ ਮਾਰ 'ਚ ਆਏ ਲੋਕਾਂ ਦੀ ਸਹੂਲਤ ਵਾਸਤੇ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਤਤਪਰ ਰਹੇਗਾ ਤੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਦਿਨ-ਰਾਤ ਹਾਜ਼ਰ ਰਹੇਗੀ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਮਾਜ ਸੇਵਕ ਅਕਾਲੀ ਆਗੂ ਸਰਪੰਚ ਸਤਪਾਲ ਸਿੰਘ ਮੁਲਤਾਨੀ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਇਕ ਟਰਾਲਾ ਭੇਟ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕੀਤਾ | ਇਸ ਸਮੇਂ ਬਾਬਾ ਸੁੱਖਾ ਸਿੰਘ ਪੁਲਪੁਖ਼ਤਾ, ਭਾਈ ਜਗਦੀਪ ਸਿੰਘ ਕਾਰ ਸੇਵਾ ਵਾਲੇ, ਇਕਬਾਲ ਸਿੰਘ ਜੌਹਲ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਕਸ਼ਮੀਰ ਸਿੰਘ ਬੱਬਲੂ, ਜਸਵਿੰਦਰ ਸਿੰਘ ਜੱਸੀ ਅਮਰੀਕਾ, ਜੋਨੀ ਮੁਲਤਾਨੀ, ਗੁਰਮੁਖ ਸਿੰਘ ਘੁੰਮਣ ਜਲੰਧਰ, ਗੁਰ ਪ੍ਰਤਾਪ ਸਿੰਘ ਮੰਡ ਵੀ ਹਾਜ਼ਰ ਸੀ | ਇਸ ਮੌਕੇ ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੋ ਪਿਛਲੇ 15 ਦਿਨਾਂ ਤੋਂ ਲਗਾਤਾਰ ਪੀੜਤ ਪਰਿਵਾਰਾਂ ਦੀ ਮਦਦ ਲਈ ਦਿਨ-ਰਾਤ ਇਕ ਕਰ ਰਹੇ ਹਨ, ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਤੇ ਹਲਕਾ ਉੜਮੁੜ ਟਾਂਡਾ ਦੇ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਦੀ ਟੀਮ ਉਨ੍ਹਾਂ ਦੇ ਨਾਲ ਰਹੇਗੀ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਲਈ ਸਾਡੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਜੋ ਵੀ ਸੇਵਾ ਕਰਨੀ ਪਈ ਅਸੀਂ ਉਨ੍ਹਾਂ ਪਰਿਵਾਰਾਂ ਦੀ ਸੇਵਾ ਡਟ ਕੇ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਮੰਦਰ ਦੀ ਉਸਾਰੀ ਦਾ ਉਦਘਾਟਨ ਅਗਲੀ ਖ਼ਬਰ ਭਾਗੜਾਂ ਤੋਂ ਹੜ੍ਹ ਪੀੜਤਾਂ ਦੇ ਪਸ਼ੂਆਂ ਲਈ ਫੀਡ ਦਾ ਭਰਿਆ ਟਰੱਕ ਭੇਜਿਆ
Ad Position 24