ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਮੁਹੱਲਾ ਸੁੰਦਰ ਨਗਰ 'ਚ ਹਰ ਹਰ ਮਹਾਦੇਵ ਮੰਦਰ ਦੇ ਨਿਰਮਾਣ ਕਾਰਜ ਦਾ ਅਧਿਕਾਰਤ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਧਾਰਮਿਕ ਤੇ ਸਮਾਜਿਕ ਸਥਾਨਾਂ ਦਾ ਵਿਕਾਸ ਸਮਾਜ ਨੂੰ ਇਕਜੁੱਟ ਕਰਨ ਤੇ ਖੇਤਰ ਦੀ ਸੱਭਿਆਚਾਰਕ ਪਛਾਣ ਨੂੰ ਸੁਰੱਖਿਅਤ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਖੇਤਰ ਦੀਆਂ ਧਾਰਮਿਕ ਭਾਵਨਾਵਾਂ ਤੇ ਵਿਸ਼ਵਾਸਾਂ ਦੇ ਅਨੁਸਾਰ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ | ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਤੇ ਧਾਰਮਿਕ ਵਿਸ਼ਵਾਸਾਂ ਦੋਵਾਂ ਦਾ ਸਤਿਕਾਰ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ ਕਰ ਰਹੀ ਹੈ | ਉਨ੍ਹਾਂ ਸਥਾਨਕ ਲੋਕਾਂ ਦਾ ਧੰਨਵਾਦ ਕੀਤਾ ਕਿ ਉਹ ਇਸ ਨੇਕ ਕਾਰਜ ਵਿਚ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਚੰਦਰਾਵਤੀ, ਕੌਂਸਲਰ ਜਤਿੰਦਰ ਕੌਰ ਪਿੰਕੀ, ਕਾਮਰੇਡ ਗੰਗਾ ਪ੍ਰਸਾਦ, ਡਾ. ਰਮਨ ਘਈ ਤੇ ਹੋਰ ਪਤਵੰਤੇ ਵੀ ਮੌਜੂਦ ਸਨ |