23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਗੁਰਦੁਆਰਾ ਰਾਮਪੁਰ ਖੇੜਾ ਵਿਖੇ ਹੜ੍ਹ ਪੀੜਤਾਂ ਦੀਆਂ ਜ਼ਰੂਰਤਾਂ ਨੂੰ ਜਾਣਨ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-09-2025
ਗੜ੍ਹਦੀਵਾਲਾ, 6 ਸਤੰਬਰ (ਚੱਗਰ)-ਗੁਰਦੁਆਰਾ ਰਾਮਪੁਰ ਖੇੜਾ ਵਿਖੇ ਇਲਾਕੇ ਦੇ ਸਮਾਜ ਸੇਵੀ ਸੱਜਣਾਂ, ਕਿਸਾਨ ਮਜ਼ਦੂਰ ਏਕਤਾ ਜਥੇਬੰਦੀ ਤੇ ਹੋਰ ਜਥੇਬੰਦੀਆਂ ਵਲੋਂ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹੜ੍ਹ ਪੀੜਤ ਖੇਤਰਾਂ 'ਚ ਰਾਹਤ ਕਾਰਜਾਂ ਲਈ ਬਾਬਾ ਸੇਵਾ ਸਿੰਘ ਦਾ ਸਹਿਯੋਗ ਕਰਨ ਤੇ ਉਨ੍ਹਾਂ ਪਾਸੋਂ ਦਿਸ਼ਾ ਨਿਰਦੇਸ਼ ਲੈਣ ਲਈ ਮੀਟਿੰਗ ਕੀਤੀ | ਜਿਸ ਦੌਰਾਨ ਸੰਤ ਸੇਵਾ ਸਿੰਘ ਨੇ ਸਮੂਹ ਸੱਜਣਾਂ ਨੂੰ ਬੇਨਤੀ ਕੀਤੀ ਕਿ ਸਾਨੂੰ ਸਭ ਤੋਂ ਪਹਿਲੇ ਗਰਾਊਾਡ ਲੈਵਲ 'ਤੇ ਜਾ ਕੇ ਇਹ ਪਤਾ ਕਰਨਾ ਚਾਹੀਦਾ ਹੈ ਕਿ ਪੀੜਤ ਪਰਿਵਾਰਾਂ ਦੀਆਂ ਜ਼ਰੂਰਤਾਂ ਕੀ ਹਨ? ਇਸ ਮੰਤਵ ਲਈ ਉਨ੍ਹਾਂ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਮਦਾਸ ਆਦਿ ਇਲਾਕਿਆਂ 'ਚ ਜਾ ਕੇ ਹੜ੍ਹ ਪੀੜਤਾਂ ਨਾਲ ਰਾਬਤਾ ਕਰਨ ਲਈ ਵੱਖ-ਵੱਖ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ | ਸੰਤ ਸੇਵਾ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਗਰਾਊਾਡ ਲੈਵਲ ਦੀ ਰਿਪੋਰਟ ਆਉਣ ਤੋਂ ਬਾਅਦ ਜੋ ਲੋੜੀਂਦੀਆਂ ਵਸਤੂਆਂ ਦੀ ਜ਼ਰੂਰਤ ਉਨ੍ਹਾਂ ਪੀੜਤ ਖੇਤਰਾਂ ਦੇ ਪਰਿਵਾਰਾਂ ਨੂੰ ਹੋਵੇਗੀ, ਉਸ ਦੀ ਸਪਲਾਈ ਲੋਕਲ ਵਸਨੀਕਾਂ ਤੇ ਜ਼ਿੰਮੇਵਾਰ ਸੱਜਣਾਂ ਦੇ ਸਹਿਯੋਗ ਅਤੇ ਸਲਾਹ ਦੇ ਨਾਲ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਲੋਂ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਸਿਮਰਜੀਤ ਸਿੰਗ ਤਟਵਾਲ, ਭਾਈ ਭੁਪਿੰਦਰ ਸਿੰਘ ਕੈਨੇਡਾ, ਭਾਈ ਸੁਖਬੀਰ ਸਿੰਘ, ਪ੍ਰਧਾਨ ਗੁਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾਕਟਰ ਬੇਰਸ਼ਾ ਦੀ ਮਾਤਾ ਕਰਮ ਕੌਰ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਮੰਦਰ ਦੀ ਉਸਾਰੀ ਦਾ ਉਦਘਾਟਨ
Ad Position 24