26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ-ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੇ ਨਾਮਧਾਰੀ ਫੁੱਟਬਾਲ ਅਕੈਡਮੀ ਨੂੰ ਹਰਾਇਆ

Ad Position 21
No active advertisement
ਅਜੀਤ ਡੈਸਕ 22-09-2025
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਓਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ 'ਚ ਕਰਵਾਇਆ | ਮੁਕਾਬਲੇ 'ਚ ਓਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਨਾਮਧਾਰੀ ਫੁੱਟਬਾਲ ਅਕੈਡਮੀ ਭੈਣੀ ਸਾਹਿਬ ਨੂੰ 3-2 ਦੇ ਫ਼ਰਕ ਨਾਲ ਹਰਾਇਆ | ਮੁਕਾਬਲੇ ਦੌਰਾਨ ਅੰਤਰਰਾਸ਼ਟਰੀ ਫੁੱਟਬਾਲ ਹਰਮਨਜੋਤ ਸਿੰਘ ਖਾਬੜਾ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆ | ਇਸ ਮੌਕੇ ਟੂਰਨਾਮੈਂਟ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਅਮਨਦੀਪ ਸਿੰਘ ਬੈਂਸ, ਸ਼ਲਿੰਦਰ ਸਿੰਘ ਰਾਣਾ, ਰੋਸ਼ਨਜੀਤ ਸਿੰਘ ਪਨਾਮ, ਰਾਕੇਸ਼ ਪਨਾਮ, ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ ਤੇ ਹੋਰ ਹਾਜ਼ਰ ਹੋਏ |
Ad Position 22
No active advertisement
ਪਿਛਲੀ ਖ਼ਬਰ ਭਟੇੜ ਨੂੰ ਲਾਇਬ੍ਰੇਰੀ ਲਈ 11 ਲੱਖ ਦਾ ਚੈੱਕ ਵਿਧਾਇਕ ਐਡ. ਘੁੰਮਣ ਨੇ ਸਰਪੰਚ ਨੂੰ ਕੀਤਾ ਭੇਟ ਅਗਲੀ ਖ਼ਬਰ ਵਿਸ਼ਵ ਸ਼ਾਂਤੀ, ਆਪਸੀ ਪ੍ਰੇਮ ਪਿਆਰ ਦਾ ਸੁਨੇਹਾ ਦਿੰਦੀ ਸਾਈਕਲ ਰੈਲੀ ਦਾ ਚੌਹਾਨ ਵਲੋਂ ਸਵਾਗਤ
Ad Position 24