ਦਸੂਹਾ, 21 ਸਤੰਬਰ (ਭੁੱਲਰ, ਕੌਸ਼ਲ)-ਐਸ. ਆਈ. ਬਲਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਏ. ਐਸ. ਆਈ. ਰਵਿੰਦਰ ਸਿੰਘ ਨੇ ਜਤਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਏ. ਐਸ. ਆਈ. ਦਿਲਦਾਰ ਸਿੰਘ ਨੇ ਲਵਪ੍ਰੀਤ ਨੂੰ ਕਾਬੂ ਕਰਕੇ ਉਸ ਪਾਸੋਂ 42 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ |