25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

Ad Position 21
No active advertisement
ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕਰਕੇ 3 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮਾਡਲ ਟਾਊਨ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਕਥਿਤ ਦੋਸ਼ੀ ਸੁਖਜੀਤ ਸਿੰਘ ਉਰਫ਼ ਸੁਖੀ ਵਾਸੀ ਪਿੱਪਲਾਂਵਾਲਾ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਸਦਰ ਪੁਲਿਸ ਨੇ ਹਰਦੀਪ ਸਿੰਘ ਉਰਫ਼ ਹਨੀ ਨੂੰ ਗਿ੍ਫ਼ਤਾਰ ਕਰਕੇ 9 ਹਜ਼ਾਰ ਮਿਲੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ ਜਦ ਕਿ ਉਸ ਦਾ ਸਾਥੀ ਰਮਨ ਕੁਮਾਰ ਫ਼ਰਾਰ ਹੋਣ 'ਚ ਸਫਲ ਰਿਹਾ | ਫੋਕਲ ਪੁਆਇੰਟ ਪੁਲਿਸ ਨੇ ਸੁੰਦਰ ਨਗਰ ਦੇ ਵਾਸੀ ਪੱਪੂ ਕੁਮਾਰ ਨੂੰ ਕਾਬੂ ਕਰਕੇ ਉਸ ਤੋਂ 310 ਗ੍ਰਾਮ ਚਰਸ ਬਰਾਮਦ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਕੇ ਮਾਮਲੇ ਦਰਜ ਕਰ ਲਏ ਹਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਗੜ੍ਹਸ਼ੰਕਰ 'ਚ ਮੀਟਿੰਗ ਅੱਜ-ਅਰੁਣ ਡੋਗਰਾ ਮਿੱਕੀ ਅਗਲੀ ਖ਼ਬਰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਅੱਸੂ ਦਾ ਸਮਾਗਮ ਸ਼ਰਧਾ ਨਾਲ ਮਨਾਇਆ
Ad Position 24