ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ ਵਿਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧ 'ਚ ਗੁਰਪ੍ਰੀਤ ਸਿੰਘ ਪ੍ਰਧਾਨ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਬੈਰਮਪੁਰ ਤੇ ਪਿੰਡ ਪੱਜੋਦਿੱਤਾ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਭਾਈ ਸਤਿੰਦਰ ਸਿੰਘ ਆਲਮ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਢਾਡੀ ਜਸਵੀਰ ਸਿੰਘ ਮੋਹਲਕੇ, ਬੀਬੀ ਮਨਦੀਪ ਕੌਰ, ਬੀਬੀ ਹਰਦੀਪ ਕੌਰ ਸ਼ਾਮ ਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ 'ਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ ਅਤੇ ਸੁਸਾਇਟੀ ਵਲੋਂ ਅੱਜ-ਕੱਲ੍ਹ ਚੱਲ ਰਹੇ ਹੜ੍ਹਾਂ ਕਾਰਨ ਇਨਸਾਨਾਂ ਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਸ੍ਰੀ ਜਪੁ ਜੀ ਸਾਹਿਬ ਦੇ ਪਾਠ ਕਰਨ ਲਈ ਬੇਨਤੀ ਕੀਤੀ ਗਈ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ ਗਿਆ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੰਡੇ ਗਏ | ਇਸ ਮੌਕੇ ਚਰਨਜੀਤ ਸਿੰਘ ਪ੍ਰਧਾਨ, ਦਰਸ਼ਨ ਸਿੰਘ ਪਲਾਹਾ, ਹਰਵੇਲ ਸਿੰਘ, ਹਰਦੇਵ ਸਿੰਘ, ਮਨੋਹਰ ਸਿੰਘ, ਕੁਲਵੰਤ ਸਿੰਘ, ਪ੍ਰੀਤਪਾਲ ਸਿੰਘ, ਸਰਪੰਚ ਦਿਲਬਾਗ ਸਿੰਘ, ਬਿੱਕਰ ਸਿੰਘ, ਬਖਸ਼ੀਸ਼ ਸਿੰਘ, ਦਲਜੀਤ ਸਿੰਘ, ਮਾਸਟਰ ਮਹਾਂ ਸਿੰਘ, ਗੁਰਮੇਲ ਸਿੰਘ, ਜੈਲ ਸਿੰਘ, ਸੁਖਦੇਵ ਸਿੰਘ, ਕੈਪਟਨ ਬਲਦੇਵ ਸਿੰਘ, ਸਮੂਹ ਸੰਗਤ ਪਿੰਡ ਪੱਜੋਦਿੱਤਾ ਤੇ ਗੁਰਦੁਆਰਾ ਸਿੰਘ ਸਭਾ ਪੱਜੋਦਿੱਤਾ ਦੇ ਸੇਵਕ, ਭਾਈ ਕੁਲਵੰਤ ਸਿੰਘ ਜੀ ਸਤਨਾਮ ਸਿੰਘ, ਗਿਆਨੀ ਹਰਭਜਨ ਸਿੰਘ, ਨਰਿੰਦਰ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ | ਬੀਬੀ ਬਲਵਿੰਦਰ ਕੌਰ ਤੇ ਭਾਈ ਗੁਰਦੀਪ ਸਿੰਘ ਵਲੋਂ ਲੰਗਰ ਦੀ ਸੇਵਾ ਕੀਤੀ ਗਈ |