ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੰਸਦ ਮੈਂਬਰ ਡਾ. ਰਾਜ ਤੇ ਵਿਧਾਇਕ ਜਿੰਪਾ ਵਲੋਂ ਰਿੰਗ ਰੋਡ ਹੁਸ਼ਿਆਰਪੁਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 23-09-2025
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਦੀਆਂ ਸੜਕਾਂ ਦੀ ਨੁਹਾਰ ਬਦਲਣ ਲਈ ਜੰਗੀ ਪੱਧਰ 'ਤੇ ਚੱਲ ਰਹੇ ਕੰਮਾਂ ਦੀ ਲੜੀ ਤਹਿਤ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਤੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਰਿੰਗ ਰੋਡ ਹੁਸ਼ਿਆਰਪੁਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ | ਬਜਵਾੜਾ ਸਤਸੰਗ ਘਰ ਤੋਂ ਸਵਰਨ ਬਾਈਪਾਸ ਤੱਕ ਬਣ ਰਹੀ 23 ਮੀਟਰ ਚੌੜੀ ਇਸ ਮਜ਼ਬੂਤ ਤੇ ਆਲੀਸ਼ਾਨ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਵੱਡਾ ਫਾਇਦਾ ਹੋਵੇਗਾ | ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ ਮੌਕੇ ਕਿਹਾ ਕਿ ਹੁਸ਼ਿਆਰਪੁਰ ਨੂੰ 1000 ਕਿਲੋਮੀਟਰ ਸੜਕਾਂ ਪਹਿਲਾਂ ਹੀ ਮਿਲੀਆਂ ਹੋਈਆਂ ਹਨ, ਜਿਨ੍ਹਾਂ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹੁਣ 500 ਕਿੱਲੋਮੀਟਰ ਹੋਰ ਸੜਕਾਂ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ 'ਤੇ 71 ਕਰੋੜ ਰੁਪਏ ਖ਼ਰਚ ਹੋਣਗੇ | ਉਨ੍ਹਾਂ ਦੱਸਿਆ ਕਿ ਇਸ ਤਹਿਤ 25-26 ਸੜਕਾਂ ਬਣਾਈਆਂ ਜਾਣਗੀਆਂ | ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੀ ਉਸਾਰੀ ਤੇ ਮੁਰੰਮਤ ਦਾ ਚੱਲ ਰਿਹਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਕਸੀਅਨ ਗੁਰਮੀਤ ਸਿੰਘ ਤੋਂ ਇਲਾਵਾ ਕੌਂਸਲਰ, ਸਰਪੰਚ-ਪੰਚ ਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਰਵੀਰ ਸਿੰਘ ਦੇ ਕਤਲ ਦੇ ਵਿਰੋਧ 'ਚ ਬੁੱਲੋ੍ਹਵਾਲ 'ਚ ਰੋਸ ਮਾਰਚ ਕੱਢਿਆ <br/> ਅਗਲੀ ਖ਼ਬਰ ਵਿਧਾਇਕ ਰਾਜਾ ਵਲੋਂ 1.94 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ <br/>
Ad Position 24
No active advertisement