ਸੰਤ ਬਾਬਾ ਮੇਲਾ ਸਿੰਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ 25 ਨੂੰ
ਅਜੀਤ ਡੈਸਕ
23-09-2025
ਕੋਟਫ਼ਤੂਹੀ, 22 ਸਤੰਬਰ (ਅਟਵਾਲ)-ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਮੇਲਾ ਸਿੰਘ ਦੇ ਅਸਥਾਨ ਤੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਮੇਲਾ ਸਿੰਘ ਦੀ ਸਾਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 25 ਸਤੰਬਰ ਨੂੰ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਪ੍ਰਧਾਨ ਹਰਭਜਨ ਸਿੰਘ, ਮਾਸਟਰ ਸਤਪਾਲ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ ਆਦਿ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਮਾਗਮ 'ਚ ਕੀਰਤਨੀ ਸੰਗਤਾਂ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ |