ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਇਲਾਕੇ ਦੀਆਂ ਸਹਿਯੋਗੀ ਸਭਾਵਾਂ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ 35ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 11 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ 'ਚ ਸ਼ਾਮ 5 ਵਜੇ ਤੋਂ ਅੰਮਿ੍ਤ ਵੇਲੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵ: ਅਜਵਿੰਦਰ ਸਿੰਘ ਵਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ 'ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਬੋਹਣ ਅਤੇ ਪਿੰਡ ਭਾਮ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ 'ਚ ਭਾਈ ਹਰਭਜਨ ਸਿੰਘ ਸੋਤਲਾ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਬੀਬੀ ਮਨਦੀਪ ਕੌਰ ਬੀਬੀ ਹਰਦੀਪ ਕੌਰ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਪਰਮਾਰ ਨੇ ਸਮੂਹ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ 11 ਅਕਤੂਬਰ ਨੂੰ ਕਰਵਾਏ ਜਾ ਰਹੇ ਕੀਰਤਨ ਦਰਬਾਰ ਵਿਚ ਹਾਜ਼ਰੀਆਂ ਲਗਵਾਉਣ ਲਈ ਪ੍ਰੇਰਿਤ ਕੀਤਾ ਅਤੇ ਸੁਸਾਇਟੀ ਵਲੋਂ ਸਰਬੱਤ ਦੇ ਭਲੇ ਲਈ ਸੰਗਤਾਂ ਨੂੰ ਸ੍ਰੀ ਜਪੁਜੀ ਸਾਹਿਬ ਦੇ ਪਾਠ ਕਰਨ ਲਈ ਬੇਨਤੀ ਕੀਤੀ ਗਈ | ਉਨ੍ਹਾਂ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰਾਂ ਤੇ ਸੰਗਤਾਂ ਦਾ ਵੀ ਧੰਨਵਾਦ ਕੀਤਾ | ਸੁਸਾਇਟੀ ਵਲੋਂ ਧਾਰਮਿਕ ਲਿਟਰੇਚਰ ਤੇ ਕੈਲੰਡਰ ਵੀ ਵੰਡੇ ਗਏ | ਇਸ ਮੌਕੇ ਬਾਬਾ ਨਾਗਰ ਸਿੰਘ, ਕਮਲਜੀਤ ਸਿੰਘ ਭੂਪਾ, ਦਰਸ਼ਨ ਸਿੰਘ ਪਲਾਹਾ, ਪਰਮਜੀਤ ਸਿੰਘ ਮਰੂਲੇ, ਬਾਬਾ ਬਲਵੀਰ ਸਿੰਘ ਸ਼ਾਮਚੁਰਾਸੀ, ਬਾਬਾ ਤਰਲੋਕ ਸਿੰਘ, ਹਰਦਿਆਲ ਸਿੰਘ, ਸੁੱਖਾ ਸਿੰਘ, ਲਵਜੀਤ ਸਿੰਘ, ਮਨਪ੍ਰੀਤ ਸਿੰਘ, ਪ੍ਰਧਾਨ ਕਿਸ਼ਨ ਸਿੰਘ, ਜਤਿੰਦਰ ਸਿੰਘ, ਗੁਰਦੇਵ ਸਿੰਘ, ਗ੍ਰੰਥੀ ਅਮਰੀਕ ਸਿੰਘ, ਜੋਗਰਾਜ ਸਿੰਘ, ਹਰਦੀਪ ਸਿੰਘ, ਸੋਢੀ ਸਿੰਘ ਤੇ ਬੀਬੀ ਕਮਲਾ ਦੇਵੀ ਆਦਿ ਹਾਜ਼ਰ ਸਨ |