ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਅੱਜ ਮਨਾਉਣਗੀਆਂ ਵਿਸ਼ਵ ਪੰਜਾਬੀ ਦਿਵਸ-ਅਰੋੜਾ

Ad Position 21
No active advertisement
ਅਜੀਤ ਡੈਸਕ 23-09-2025

ਟਾਂਡਾ ਉੜਮੁੜ, 22 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਪੂਰੇ ਵਿਸ਼ਵ 'ਚ ਇਸ ਵਾਰ 23 ਸਤੰਬਰ ਨੂੰ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਜਾਵੇਗਾ ਜੋ ਕਿ ਪੰਜਾਬੀਆਂ ਲਈ ਵੱਡੇ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਇਥੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਡ ਐਸੋਸੀਏਸ਼ਨ ਪੰਜਾਬ ਤੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੁਰੀ ਦੀ ਅਗਵਾਈ ਹੇਠ ਇਹ ਫ਼ੈਸਲਾ ਲਿਆ ਗਿਆ ਸੀ ਕਿ 23 ਸਤੰਬਰ ਨੂੰ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਜਿਨ੍ਹਾਂ ਨੂੰ ਪੰਜਾਬੀ ਭਾਸ਼ਾ ਦਾ ਪਿਤਾਮਾ ਮੰਨਿਆ ਗਿਆ ਹੈ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਜਾਵੇ | ਜਿਸ ਦੀ ਸ਼ੁਰੂਆਤ ਇਸ ਵਾਰ ਤੋਂ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਡੀ ਗਿਣਤੀ ਪ੍ਰਾਈਵੇਟ ਸਕੂਲ, ਕਾਲਜ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੇ ਮੌਕੇ ਆਪਣੇ ਆਪਣੇ ਵਿੱਦਿਅਕ ਅਦਾਰਿਆਂ 'ਚ ਜਿਥੇ ਪੰਜਾਬੀ ਭਾਸ਼ਾ ਦੇ ਵੱਖ-ਵੱਖ ਮੁਕਾਬਲੇ ਕਰਾਉਣਗੇ ਉਥੇ ਸਕੂਲ ਦੇ ਸਮੁੱਚੇ ਅਧਿਆਪਕ ਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿਚ ਸਕੂਲ ਆਉਣਗੇ | ਇਸ ਮੌਕੇ ਸੁਖਵਿੰਦਰ ਸਿੰਘ ਅਰੋੜਾ ਅਤੇ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਇਸ ਨਾਲ ਵਿਸ਼ਵ ਪੱਧਰ 'ਤੇ ਪੰਜਾਬੀ ਭਾਸ਼ਾ ਦਾ ਮਾਣ ਸਤਿਕਾਰ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਕਰੇ-ਚੌਟਾਲਾ <br/> ਅਗਲੀ ਖ਼ਬਰ ਗ੍ਰਾਮ ਪੰਚਾਇਤ ਧਨੋਆ ਦੇ 4 ਪੰਚ ਕੀਤੇ ਮੁਅੱਤਲ <br/>
Ad Position 24
No active advertisement