ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦ ਹੱਲ ਕਰੇ-ਚੌਟਾਲਾ <br/>

Ad Position 21
No active advertisement
ਮੀਟਿੰਗ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਦੇ ਅਹੁਦੇਦਾਰ ਤੇ ਮੈਂਬਰ | <br/> 23-09-2025
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਚੌਟਾਲਾ ਨੇ ਮੁਲਾਜ਼ਮ ਮੰਗਾਂ 'ਤੇ ਪੰਜਾਬ ਸਰਕਾਰ ਵਲੋਂ ਦਿਖਾਈ ਜਾ ਰਹੀ ਬੇਰੁਖ਼ੀ ਦੀ ਨਿੰਦਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਕੇਂਦਰ ਸਰਕਾਰ ਦੀ ਤਰਜ਼ 'ਤੇ ਬਕਾਇਆ 15 ਫ਼ੀਸਦੀ ਡੀ. ਏ. ਦੀਆਂ ਕਿਸ਼ਤਾਂ ਜਲਦ ਜਾਰੀ ਕਰਨ, ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਰਾਹੀਂ ਘੋਸ਼ਿਤ ਪੁਰਾਣੀ ਪੈਨਸ਼ਨ ਨੂੰ ਹਕੀਕੀ ਰੂਪ ਵਿਚ ਜਲਦ ਲਾਗੂ ਕਰਨਾ, ਅਧਿਆਪਕਾਂ ਦੇ ਅਨੇਕਾਂ ਮਸਲਿਆਂ ਪ੍ਰਤੀ ਸਰਕਾਰ ਵਲੋਂ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਨੂੰ ਛੱਡ ਕੇ ਮੁਲਾਜ਼ਮਾਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਨੂੰ ਜਲਦ ਹੱਲ ਕਰਨਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਸਵੀਰ ਤਲਵਾੜਾ ਨੇ ਸਿੱਖਿਆ ਵਿਭਾਗ ਵਲੋਂ ਕੀਤੀਆਂ ਬਦਲੀਆਂ 'ਚ ਪਾਰਦਰਸ਼ਤਾ ਦੀ ਕਮੀ 'ਤੇ ਚਿੰਤਾ ਪ੍ਰਗਟਾਈ | ਇਸ ਮੌਕੇ ਅਧਿਆਪਕ ਆਗੂ ਸੁਨੀਲ ਕੁਮਾਰ, ਲੈਕਚਰਾਰ ਅਮਰ ਸਿੰਘ, ਲੈਕਚਰਾਰ ਉਪਿੰਦਰ ਸਿੰਘ, ਵਿਕਾਸ ਸ਼ਰਮਾ ਨਸਰਾਲਾ, ਸੰਜੀਵ ਧੂਤ, ਪਿ੍ੰਸ ਗੜ੍ਹਦੀਵਾਲਾ, ਰਜਤ ਮਹਾਜਨ, ਲੈਕਚਰਾਰ ਹਰਵਿੰਦਰ ਸਿੰਘ, ਸ਼ਾਮ ਸੁੰਦਰ ਕਪੂਰ, ਕਮਲਦੀਪ ਸਿੰਘ, ਅਨੂਪਮ ਰਤਨ, ਹੈੱਡਮਾਸਟਰ ਸੰਦੀਪ ਬਡੇਸਰੋਂ, ਹੈੱਡਮਾਸਟਰ ਨਸੀਬ ਸਿੰਘ, ਅਸ਼ੋਕ ਕੁਮਾਰ, ਨਰੇਸ਼ ਕੁਮਾਰ ਮਿੱਢਾ, ਚਮਨ ਲਾਲ, ਅਮਰਜੀਤ ਸਿੰਘ,ਪਰਸ ਰਾਮ, ਬਲਵਿੰਦਰ ਸਿੰਘ, ਰਾਜੇਸ਼ ਅਰੋੜਾ, ਉਮੇਸ਼ ਕੁਮਾਰ, ਸਰਬਜੀਤ ਸਿੰਘ, ਨਰਿੰਦਰ ਮੰਗਲ, ਸਰਬਜੀਤ ਸਿੰਘ, ਸਚਿਨ ਕੁਮਾਰ, ਜਸਵਿੰਦਰਪਾਲ, ਰਾਜ ਕੁਮਾਰ, ਸੰਦੀਪ ਕੁਮਾਰ, ਲੈਕਚਰਾਰ ਪ੍ਰਭਜੋਤ ਸਿੰਘ, ਰਣਵੀਰ ਸਿੰਘ, ਸਤਵਿੰਦਰ ਸਿੰਘ, ਪਰਮਜੀਤ ਕਾਤਿਬ, ਨਰਿੰਦਰ ਅਜਨੋਹਾ, ਲੈਕਚਰਾਰ ਪਵਨ ਕੁਮਾਰ ਗੋਇਲ, ਦਵਿੰਦਰ ਸਿੰਘ, ਅਸ਼ਵਨੀ ਰਾਣਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਘੋਗਰਾ ਵਲੋਂ ਹੜ੍ਹ ਪੀੜਤ ਇਲਾਕੇ ਲਈ ਜਥਾ ਰਵਾਨਾ <br/> ਅਗਲੀ ਖ਼ਬਰ ਪ੍ਰਾਈਵੇਟ ਵਿੱਦਿਅਕ ਸੰਸਥਾਵਾਂ ਅੱਜ ਮਨਾਉਣਗੀਆਂ ਵਿਸ਼ਵ ਪੰਜਾਬੀ ਦਿਵਸ-ਅਰੋੜਾ
Ad Position 24
No active advertisement