ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 23-09-2025

ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਰਿਟਾ. ਪੈਨਸ਼ਨਰਜ਼ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਐਮ. ਆਰ. ਕੌਸਲ ਤੇ ਪ੍ਰਧਾਨ ਮੋਹਣ ਲਾਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਮੋਹਨ ਲਾਲ ਤੇ ਚੇਅਰਮੈਨ ਐਮ. ਆਰ. ਕੌਸਲ ਤੇ ਹੋਰਨਾਂ ਆਗੂਆਂ ਨੇ ਬੋਲਦਿਆਂ ਡੀ. ਏ. ਦਾ ਬਕਾਇਆ ਤੇ ਕੈਸ਼ਲੈਸ਼ ਇਲਾਜ਼ ਤੇ ਹੋਰਨਾਂ ਪੈਨਸ਼ਨਾਂ ਦੇ ਮਸਲਿਆਂ ਨੂੰ ਚੁੱਕਿਆ | ਉਨ੍ਹਾਂ ਦੱਸਿਆ ਕਿ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਕ ਕਿਸ਼ਤ ਪੇ-ਕਮਿਸ਼ਨ ਦੀ ਦਿੱਤੀ ਸੀ ਲੇਕਿਨ ਉਸ ਤੋਂ ਬਾਅਦ ਅੱਜ ਤੱਕ ਸਰਕਾਰ ਨੇ ਕੋਈ ਵੀ ਕਿਸ਼ਤ ਜਾਰੀ ਨਹੀਂ ਕੀਤੀ ਜਦ ਕਿ ਕਿਸ਼ਤ ਜਾਰੀ ਕਰਨ ਦਾ 'ਆਪ' ਸਰਕਾਰ ਨੇ ਵਾਅਦਾ ਕੀਤਾ ਸੀ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਡੀ. ਏ. 53 ਫੀਸਦੀ ਦਿੱਤਾ ਹੈ ਪਰ ਸਾਨੂੰ 42 ਫੀਸਦੀ ਹੀ ਮਿਲ ਰਿਹਾ ਹੈ | ਇਸ ਨੂੰ ਲੈ ਕੇ ਪੈਨਸ਼ਨਰਾਂ 'ਚ ਸਰਕਾਰ ਦੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਦਿੱਤਾ ਜਾਵੇ ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇ | ਇਸ ਮੌਕੇ ਅਸ਼ਨੀ ਕੁਮਾਰ, ਸੁਰਜੀਤ ਸਿੰਘ, ਸੇਵਾ ਸਿੰਘ, ਹੇਮਰਾਜ, ਬਲਵਿੰਦਰ ਸਿੰਘ, ਅਵਤਾਰ ਸਿੰਘ, ਸ਼ਿਵ ਲਾਲ, ਧਰਮਪਾਲ ਸਿੰਘ, ਮੋਹਨ ਲਾਲ ਸਿੱਧੂ ਆਦਿ ਸਮੇਤ ਹੋਰ ਪੈਨਸ਼ਨਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜਾਰੀ ਰਹਿਣਗੇ-ਚੌਹਾਨ <br/> ਅਗਲੀ ਖ਼ਬਰ ਅਕਾਲੀ ਦਲ ਸ਼ਾਮਚੁਰਾਸੀ ਵਲੋਂ ਹੜ੍ਹ ਪੀੜਤਾਂ ਲਈ 1.50 ਲੱਖ ਦੀ ਰਾਸ਼ੀ ਧਾਮੀ ਨੂੰ ਭੇਟ <br/>
Ad Position 24
No active advertisement