26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹਾ ਮੈਜਿਸਟਰੇਟ ਵਲੋਂ ਤਿਉਹਾਰਾਂ ਮੌਕੇ ਪਟਾਕੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਸ਼ਚਿਤ

Ad Position 21
No active advertisement
ਅਜੀਤ ਡੈਸਕ 24-09-2025
ਹੁਸ਼ਿਆਰਪੁਰ, 23 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ , 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਦਿਨਾਂ ਵਿਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਅੰਦਰ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮਾਂ ਵਿਚ ਉਨ੍ਹਾਂ ਨੇ ਜ਼ਿਲ੍ਹੇ ਵਿਚ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਦਿਨ ਅਤੇ ਸਮਾਂ ਨਿਰਧਾਰਿਤ ਕੀਤਾ ਹੈ ਅਤੇ ਹਦਾਇਤ ਕੀਤੀ ਹੈ ਕਿ ਇਸ ਨਿਰਧਾਰਿਤ ਸਮੇਂ ਤੋਂ ਬਾਅਦ ਜਾਂ ਇਸ ਤੋਂ ਪਹਿਲਾਂ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ 'ਤੇ ਪੂਰਨ ਪਾਬੰਦੀ ਹੋਵੇਗੀ | ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 20 ਅਕਤੂਬਰ 2025 ਨੂੰ ਦੀਵਾਲੀ ਵਾਲੇ ਦਿਨ ਸਵੇਰੇ 8 ਵਜੇ ਤੋਂ ਰਾਤ 10 ਵਜੇ ਤੱਕ, 5 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ ਸਵੇਰੇ 5 ਵਜੇ ਤੱਕ ਤੇ ਰਾਤ 9 ਵਜੇ ਤੋਂ ਰਾਤ 10 ਵਜੇ ਤੱਕ ਅਤੇ 25-26 ਦਸੰਬਰ ਨੂੰ ਕਿ੍ਸਮਸ ਤੇ 31 ਦਸੰਬਰ (ਅੱਧੀ ਰਾਤ) ਨਵੇਂ ਸਾਲ ਦੇ ਮੌਕੇ 'ਤੇ ਰਾਤ 11:55 ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਾਈਲੈਂਸ ਜ਼ੋਨਾਂ ਜਿਵੇਂ ਕਿ ਹਸਪਤਾਲ, ਵਿੱਦਿਅਕ ਸੰਸਥਾਵਾਂ, ਅਦਾਲਤਾਂ ਅਤੇ ਧਾਰਮਿਕ ਸਥਾਨਾਂ ਆਦਿ ਦੇ 100 ਮੀਟਰ ਦੇ ਘੇਰੇ ਅੰਦਰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ | ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ, ਇਲਾਕਾ ਮੈਜਿਸਟਰੇਟਾਂ, ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ |
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਗੁਰਮੀਤ ਸਿੰਘ ਖ਼ਾਨਪੁਰੀ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੀ ਇਕਾਈ ਗਠਿਤ
Ad Position 24