29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਦਸੂਹਾ ਪੁਲਿਸ ਵਲੋਂ ਸ਼ਹਿਰ ਅੰਦਰ ਅਮਨ-ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਸਖ਼ਤ ਕਦਮ

Ad Position 21
No active advertisement
ਅਜੀਤ ਡੈਸਕ 24-09-2025
ਦਸੂਹਾ, 23 ਸਤੰਬਰ (ਕੌਸ਼ਲ)- ਸ਼ਹਿਰ ਵਿਚ ਅਮਨ-ਸ਼ਾਂਤੀ, ਕਾਨੂੰਨ-ਵਿਵਸਥਾ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਪੁਲਿਸ ਵਲੋਂ ਪੱਕੇ ਇੰਤਜ਼ਾਮ ਕੀਤੇ ਜਾ ਰਹੇ ਹਨ | ਇਸ ਸਬੰਧੀ ਦਸੂਹਾ ਦੇ ਐੱਸ.ਐੱਚ.ਓ. ਬਲਜਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਅੰਦਰ ਕਿਸੇ ਵੀ ਕਿਸਮ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਹਰ ਇਕ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਨਾਗਰਿਕ ਆਪਣਾ ਜੀਵਨ ਸ਼ਾਂਤੀ ਤੇ ਸੁਰੱਖਿਆ ਨਾਲ ਬਤੀਤ ਕਰ ਸਕਣ | ਐਸ. ਐਚ. ਓ. ਬਲਜਿੰਦਰ ਸਿੰਘ ਨੇ ਖ਼ਾਸ ਤੌਰ 'ਤੇ ਸ਼ਹਿਰ ਦੇ ਨੌਜਵਾਨਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਬੁਲੇਟ ਮੋਟਰਸਾਈਕਲਾਂ ਦੇ ਪਟਾਕੇ ਵਜਾਉਣ ਵਾਲੇ ਹੁਣ ਆਪਣੀ ਹਰਕਤਾਂ 'ਤੇ ਕਾਬੂ ਪਾਉਣ, ਨਹੀਂ ਤਾਂ ਪੁਲਿਸ ਵਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਹਰਕਤਾਂ ਨਾ ਸਿਰਫ਼ ਆਮ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣਦੀਆਂ ਹਨ, ਸਗੋਂ ਕਾਨੂੰਨ-ਕਾਇਦੇ ਦੀ ਉਲੰਘਣਾ ਵੀ ਹੁੰਦੀਆਂ ਹਨ | ਉਨ੍ਹਾਂ ਨੇ ਦਸੂਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਸ਼ਹਿਰ ਵਿਚ ਸ਼ਾਂਤੀ, ਸੁਰੱਖਿਆ ਅਤੇ ਅਨੁਸ਼ਾਸਨ ਬਣਾਈ ਰੱਖਣ ਲਈ ਵਚਨਬੱਧ ਹੈ | ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਕਾਨੂੰਨ-ਵਿਵਸਥਾ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਗ਼ਲਤ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ |
Ad Position 22
No active advertisement
ਪਿਛਲੀ ਖ਼ਬਰ ਸੋਨਾਲੀਕਾ ਗਰੁੱਪ ਵਲੋਂ 'ਆਟਿਜ਼ਮ ਸਪੈਸ਼ਲ ਥੈਰਾਪਿਊਟਿਕ ਸਕੂਲ' ਦੀ ਸ਼ੁਰੂਆਤ ਏ. ਐਸ. ਮਿੱਤਲ ਤੇ ਸੰਗੀਤਾ ਮਿੱਤਲ ਨੇ ਕੀਤ... ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਮੱਕੋਵਾਲ ਦੀ ਡਿਸਪੈਂਸਰੀ ਦਾ ਰੱਖਿਆ ਨੀਂਹ ਪੱਥਰ <br/>
Ad Position 24