ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਰੇਲਵੇ ਮੰਡੀ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ
ਅਜੀਤ ਡੈਸਕ
25-09-2025
ਪਿ੍ੰ: ਰਾਜਨ ਅਰੋੜਾ ਨੇ ਕਿਹਾ ਕਿ ਸਰੀਰਕ ਸਿੱਖਿਆ ਅਧਿਆਪਕ ਸਰਬਜੀਤ ਕੌਰ, ਸਿੰਮੀ ਬਾਲਾ ਅਤੇ ਵੱਖ-ਵੱਖ ਖੇਡਾਂ ਦੇ ਕੋਚਾਂ ਦੀ ਸਖ਼ਤ ਮਿਹਨਤ ਸਦਕਾ ਤੇ ਖਿਡਾਰੀਆਂ ਦੀ ਮਿਹਨਤ ਕਰਕੇ ਕੁੱਲ 223 ਮੈਡਲ ਹਾਸਲ ਕੀਤੇ | ਸਕੂਲ ਪਹੁੰਚਣ 'ਤੇ ਪਿ੍ੰ: ਰਾਜਨ ਅਰੋੜਾ ਨੇ ਸੋਨੇ ਦੇ ਤਗਮੇ ਦੇ ਕੇ ਖਿਡਾਰਨਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਪੁਨੀਤ, ਰਵਿੰਦਰ ਕੌਰ, ਗੁਰਦੀਪ ਕੌਰ, ਮੋਨਿਕਾ ਸ਼ਰਮਾ, ਕਮਲਜੀਤ ਕੌਰ, ਅਲਕਾ ਗੁਪਤਾ, ਜਸਪ੍ਰੀਤ ਕੌਰ, ਸੰਜੀਵ ਅਰੋੜਾ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |