04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬਾਬਾ ਮੰਝ ਕਾਨਵੈਂਟ ਸਕੂਲ 'ਚ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਤੇ ਪੰਜਾਬੀ ਦਿਵਸ ਸਬੰਧੀ ਸਮਾਗਮ

Ad Position 21
No active advertisement
ਅਜੀਤ ਡੈਸਕ 25-09-2025
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਤੇ ਪੰਜਾਬੀ ਦਿਵਸ ਸਬੰਧੀ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੀ ਵਾਇਸ ਪਿ੍ੰ: ਜਗਮੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਦੀ ਸ਼ੁਰੂਆਤ ਹੀ ਬਾਬਾ ਫਰੀਦ ਜੀ ਦੀ ਬਾਣੀ ਤੋਂ ਹੋਈ ਹੈ | ਬਾਬਾ ਫਰੀਦ ਜੀ ਨੇ ਸਾਡੀ ਮਿੱਟੀ ਨੂੰ ਅਮੋਲਕ ਬਾਣੀ ਬਖ਼ਸ਼ੀ, ਜੋ ਪੰਜਾਬੀ ਭਾਸ਼ਾ ਦਾ ਅਸਲੀ ਹੀਰਾ ਹੈ | ਇਸ ਮੌਕੇ ਸਕੂਲ ਦੀ ਡਾਇਰੈਕਟਰ ਡਾ: ਪਰਮਜੀਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਉਹ ਬੋਲੀ ਹੈ, ਜਿਸ ਨੂੰ ਸਾਨੂੰ ਗੁਰੂ ਨਾਨਕ ਸਾਹਿਬ ਜੀ ਦੇ ਉਪਦੇਸ਼ਾਂ ਦੇ ਨਾਲ-ਨਾਲ ਬਾਬਾ ਫਰੀਦ ਜੀ ਦੀਆਂ ਬਾਣੀਆਂ ਦਿੱਤੀਆਂ, ਭਾਈ ਵੀਰ ਸਿੰਘ ਦਾ ਸਾਹਿਤ ਦਿੱਤਾ ਅਤੇ ਸ਼ਿਵ ਕੁਮਾਰ ਬਟਾਲਵੀ ਦੇ ਸੁਰੀਲੇ ਸ਼ਬਦ ਦਿੱਤੇ | ਇਸ ਮੌਕੇ ਪਿ੍ੰ: ਅਸ਼ਵਨੀ ਕੁਮਾਰ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਬੋਲੀ ਨਾਲ ਜੁੜੇ ਰਹਿਣ ਦਾ ਸੁਨੇਹਾ ਦਿੱਤਾ | ਇਸ ਮੌਕੇ 5ਵੀਂ ਜਮਾਤ ਦੀ ਵਿਦਿਆਰਥਣ ਨਵਨੀਤ ਕੌਰ ਨੇ ਸੁੰਦਰ ਕਵਿਤਾ ਪੇਸ਼ ਕੀਤੀ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦਰੀਆ ਵਿਖੇ 29ਵੀਂ ਬਰਸੀ ਤੇ 52ਵਾਂ ਕੀਰਤਨ ਦਰਬਾਰ 2 ਨੂੰ ਅਗਲੀ ਖ਼ਬਰ ਜ਼ੋਨਲ ਅਤੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਰੇਲਵੇ ਮੰਡੀ ਸਕੂਲ ਵਲੋਂ ਸ਼ਾਨਦਾਰ ਪ੍ਰਦਰਸ਼ਨ
Ad Position 24