04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸਕੂਲ ਜ਼ਿਲ੍ਹਾ ਪੱਧਰ ਦੇ ਟੂਰਨਾਮੈਂਟ ਵਿਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 25-09-2025
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਇਨਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰ ਦੇ ਪੰਜਾਬ ਸਕੂਲ ਦੇ ਬੈਡਮਿੰਟਨ ਟੂਰਨਾਮੈਂਟ ਵਿਚ ਭਾਗ ਲਿਆ, ਜਿਸ ਵਿਚ ਗਿਆਰ੍ਹਵੀਂ ਜਮਾਤ ਦੀ ਇਸ਼ਿਤਾ ਅਤੇ ਦਸਵੀਂ ਜਮਾਤ ਦੀ ਗੋਰਲ ਨੇ ਬੈਡਮਿੰਟਨ ਲੜਕੀਆਂ (ਅੰਡਰ -17) ਕੈਟਾਗਰੀ ਵਿਚ ਦੂਸਰਾ ਸਥਾਨ ਹਾਸਲ ਕੀਤਾ | ਸਕੂਲ ਦੇ ਪਿ੍ੰਸੀਪਲ ਡਾ. ਸੰਜੀਵ ਚੰਦੇਲ ਨੇ ਬੱਚਿਆਂ ਦੀ ਮਿਹਨਤ ਦੇ ਜਜ਼ਬੇ ਨੂੰ ਸਰਾਹਿਆ ਅਤੇ ਟੀਮ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ | ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਟਰੱਸਟ ਮੈਂਬਰ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ, ਹਰਿੰਦਰਜੀਤ ਸਿੰਘ, ਹਰਮਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਖੇਡਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹਲਵਾਰਾ ਦੇ ਕਿਸਾਨਾਂ ਦੀਆਂ ਮੋਟਰਾਂ ਦੇ ਤਿੰਨ ਹੋਰ ਟਰਾਂਸਫਾਰਮਰ ਚੋਰੀ ਅਗਲੀ ਖ਼ਬਰ ਪਿੰਡ ਦਰੀਆ ਵਿਖੇ 29ਵੀਂ ਬਰਸੀ ਤੇ 52ਵਾਂ ਕੀਰਤਨ ਦਰਬਾਰ 2 ਨੂੰ
Ad Position 24