ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਸਥਾਨਾਂ ਤੋਂ 3 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੇਹਟੀਆਣਾ ਪੁਲਿਸ ਨੇ ਇਲਾਕੇ 'ਚ ਗਸ਼ਤ ਦੌਰਾਨ ਪਿੰਡ ਰਾਜਪੁਰ ਭਾਈਆਂ ਦੇ ਵਾਸੀ ਨਰਿੰਦਰਪਾਲ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ, ਜਦਕਿ ਫੋਕਲ ਪੁਆਇੰਟ ਦੀ ਪੁਲਿਸ ਨੇ ਬਲਵਿੰਦਰ ਹੀਰ ਉਰਫ਼ ਵਿੱਕੀ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਥਾਣਾ ਗੜ੍ਹਦੀਵਾਲਾ ਪੁਲਿਸ ਨੇ ਹਰਨੀਤ ਸਿੰਘ ਵਾਸੀ ਰਾਮਗੜ੍ਹ ਨੂੰ ਕਾਬੂ ਕਰਕੇ ਉਸ ਤੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ |