04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਡੀ. ਸੀ. ਵਲੋਂ ਜਨਗਣਨਾ 2026-27 ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਹੁਸ਼ਿਆਰਪੁਰ, 24 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਗਾਮੀ ਜਨਗਣਨਾ 2026-27 ਦੇ ਸੁਚਾਰੂ ਢੰਗ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ 'ਤੇ ਇਕ ਮਹੱਤਵਪੂਰਨ ਮੀਟਿੰਗ ਹੋਈ | ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਮਰਬੀਰ ਕੌਰ ਭੁੱਲਰ, ਡਿਪਟੀ ਈ.ਐਸ.ਏ. ਸੁਨੀਤਾ ਪੋਲ ਅਤੇ ਏ.ਆਰ.ਓ ਪਵਨੀਤ ਕੌਰ ਸਮੇਤ ਸਬੰਧਿਤ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਵੱਲੋਂ ਹਾਲ ਹੀ ਵਿਚ ਜਾਰੀ ਨਿਰਦੇਸ਼ਾਂ ਦੇ ਸੰਦਰਭ ਵਿਚ ਜ਼ਿਲ੍ਹਾ ਪੱਧਰ 'ਤੇ ਤਿਆਰੀਆਂ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ 31 ਦਸੰਬਰ ਤੱਕ ਸ਼ਹਿਰਾਂ ਅਤੇ ਪਿੰਡਾਂ ਦੀਆਂ ਪ੍ਰਸ਼ਾਸਨਿਕ ਸੀਮਾਵਾਂ ਨੂੰ ਅੰਤਿਮ ਰੂਪ ਦੇਣਾ ਲਾਜ਼ਮੀ ਹੈ | ਇਸ ਸਬੰਧ ਵਿਚ ਪ੍ਰਾਪਤ ਰਿਪੋਰਟਾਂ ਦੀ ਦੁਬਾਰਾ ਜਾਂਚ ਲਈ ਏ.ਡੀ.ਸੀ ਨੂੰ ਸ਼ਹਿਰੀ ਹਲਕਿਆਂ ਅਤੇ ਐਸ.ਡੀ.ਐਮਜ਼ ਨੂੰ ਪੇਂਡੂ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਕਾਰਜ ਇਕ ਰਾਸ਼ਟਰੀ ਮਹੱਤਵਪੂਰਨ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਸਬੰਧਿਤ ਅਧਿਕਾਰੀ ਸਮਾਂਬੱਧ ਢੰਗ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ | ਉਨ੍ਹਾਂ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਜਨਗਣਨਾ ਸੈੱਲ ਦੀ ਕਾਰਜਪ੍ਰਣਾਲੀ ਨੂੰ ਵੀ ਹੋਰ ਸਰਗਰਮ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸਾਰੀਆਂ ਗਤੀਵਿਧੀਆਂ ਨਿਰਧਾਰਿਤ ਕੈਲੰਡਰ ਅਨੁਸਾਰ ਸਮੇਂ ਸਿਰ ਪੂਰੀਆਂ ਕੀਤੀਆਂ ਜਾ ਸਕਣ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਦੇ ਆਗੂਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਮੈਡੀਕਲ ਸਟੋਰ ਮਾਲਕ ਘਟੀਆ ਗੁਣਵੱਤਾ ਵਾਲੀ ਦਵਾਈ ਨਾ ਰੱਖਣ ਤੇ ਨਾ ਵੇਚਣ- ਮਨਪ੍ਰੀਤ ਸਿੰਘ
Ad Position 24