04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਦੇ ਆਗੂਆਂ ਨੇ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-09-2025
ਮੁਕੇਰੀਆਂ, 24 ਸਤੰਬਰ (ਰਾਮਗੜ੍ਹੀਆ)- ਭਾਰਤੀ ਕਿਸਾਨ ਸੰਘ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਦੇ ਆਗੂਆਂ ਨੇ ਤਹਿਸੀਲਦਾਰ ਮੁਕੇਰੀਆਂ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਰਾਸ਼ਨ ਕਾਰਡਾਂ ਦੀ ਤਸਦੀਕ ਪ੍ਰਕਿਰਿਆ ਦੇ ਨਾਲ-ਨਾਲ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਯੋਜਨਾ ਤੋਂ ਵਾਂਝੇ ਗ਼ਰੀਬ ਯੋਗ ਵਿਅਕਤੀਆਂ ਲਈ ਨਵੇਂ ਰਾਸ਼ਨ ਕਾਰਡ (ਬੀ.ਪੀ.ਐਲ. ਸੀ/ਐਸ. ਜਾਂ ਏ.ਏ.ਵਾਈ) ਬਣਾਉਣ ਲਈ ਮੰਗ ਪੱਤਰ ਭੇਜਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ, ਸੂਬਾ ਕਾਰਜਕਾਰਨੀ ਮੈਂਬਰ ਵਿਕਰਮ ਸਿੰਘ, ਕਿਸਾਨ ਯੂਨੀਅਨ ਦੋਆਬਾ ਦੇ ਅਹੁਦੇਦਾਰ ਅਵਤਾਰ ਸਿੰਘ ਪਲਾਕੀ ਅਤੇ ਦਲਜੀਤ ਸਿੰਘ ਮੰਝਪੁਰ ਨੇ ਦੱਸਿਆ ਕਿ ਪੰਜਾਬ ਵਿਚ ਬਹੁਤ ਸਾਰੇ ਯੋਗ ਵਿਅਕਤੀ ਹਨ ਜੋ ਵੱਖ-ਵੱਖ ਕਾਰਨਾਂ ਕਰਕੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਅਧੀਨ ਲਾਭਾਂ ਤੋਂ ਵਾਂਝੇ ਹਨ | ਲੰਬੇ ਸਮੇਂ ਤੋਂ, ਬਿਨੈਕਾਰ ਖ਼ੁਰਾਕ ਵਿਭਾਗ ਦੇ ਦਫ਼ਤਰਾਂ ਦੇ ਚੱਕਰ ਲਗਾ ਰਹੇ ਹਨ ਜਿੱਥੋਂ ਉਨ੍ਹਾਂ ਨੂੰ ਵਾਰ-ਵਾਰ ਦੱਸਿਆ ਜਾ ਰਿਹਾ ਹੈ ਕਿ ਇਸ ਯੋਜਨਾ ਦੀ ਸਾਈਟ ਬੰਦ ਹੈ | ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਤਸਦੀਕ ਦੀ ਪ੍ਰਕਿਰਿਆ ਦੇ ਨਾਲ-ਨਾਲ ਅਸਲ ਗ਼ਰੀਬ ਪ੍ਰਭਾਵਿਤ ਯੋਗ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਸਕੀਮ ਤੋਂ ਵਾਂਝੇ ਲੋਕਾਂ ਲਈ ਨਵੇਂ ਪੀਲੇ/ਗੁਲਾਬੀ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦੁਬਾਰਾ ਸ਼ੁਰੂ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਘਰ 'ਤੇ ਫਾਇਰਿੰਗ ਕਰਨ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਡੀ. ਸੀ. ਵਲੋਂ ਜਨਗਣਨਾ 2026-27 ਦੀਆਂ ਤਿਆਰੀਆਂ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
Ad Position 24